ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੜਕ ਹਾਦਸਾ: ਕਿਸਾਨ ਆਗੂ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ

ਜਨਤਕ ਜਥੇਬੰਦੀਆਂ ਦਾ ਵਫ਼ਦ ਡੀ ਸੀ ਨੂੰ ਮਿਲਿਆ
Advertisement

ਫਾਜ਼ਿਲਕਾ ਦੇ ਹੜ੍ਹ ਪੀੜਤ ਪਿੰਡਾਂ ਦੇ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਆਗੂਆਂ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਜਨਤਕ ਜਥੇਬੰਦੀਆਂ ਦਾ ਵੱਡਾ ਵਫਦ ਡਿਪਟੀ ਕਮਿਸ਼ਨਰ ਮੁਕਤਸਰ ਅਭਿਜੀਤ ਕਪਲਿਸ਼ ਨੂੰ ਮਿਲਿਆ। ਜਥੇਬੰਦੀਆਂ ਦੇ ਵਫ਼ਦ ਨੇ ਪਿੰਡ ਉਦੈਕਰਨ ਕੋਲ ਰੋਡਵੇਜ਼ ਦੀ ਬੱਸ ਨਾਲ ਹੋਏ ਹਾਦਸੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ ਹੈ। ਵਫ਼ਦ ਨੇ ਪ੍ਰਸ਼ਾਸ਼ਨਿਕ ਅਧਿਕਾਰੀ ਤੋਂ ਹਾਦਸੇ ਵਿੱਚ ਜਾਨ ਗੁਆ ਗਏ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੇ ਪਰਿਵਾਰ ਨੂੰ ਤੁਰੰਤ 10 ਲੱਖ ਲੱਖ ਰੁਪਏ ਦਾ ਮੁਆਵਜ਼ਾ ਦੇਣ, ਪਰਿਵਾਰ ਦੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ’ਤੇ ਲੀਕ ਮਾਰਨ ਤੇ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ। ਉਨ੍ਹਾਂ ਗੰਭੀਰ ਜ਼ਖ਼ਮੀ ਕਿਸਾਨ ਆਗੂ ਬਲਵੰਤ ਸਿੰਘ ਨੰਗਲ ਦਾ ਮੁਕੰਮਲ ਇਲਾਜ ਸਰਕਾਰੀ ਖਰਚੇ ’ਤੇ ਕਰਵਾਉਣ ਦੀ ਮੰਗ ਵੀ ਰੱਖੀ। ਵਫ਼ਦ ਵਿੱਚ ਸ਼ਾਮਲ ਆਗੂਆਂ ਨੇ ਸਪਸ਼ਟ ਕੀਤਾ ਕਿ ਇਹ ਜਾਇਜ਼ ਮੰਗਾਂ ਜਥੇਬੰਦੀਆਂ ਨੇ ਆਪਣੇ ਸੰਘਰਸ਼ਾਂ ਨਾਲ ਵੱਖ-ਵੱਖ ਮੌਕਿਆਂ ’ਤੇ ਲਾਗੂ ਕਰਵਾਈਆਂ ਹਨ। ਇਸ ਤੋਂ ਇਲਾਵਾ ਗੁਰਮੀਤ ਸਿੰਘ ਬਿੱਟੂ ਮੱਲਣ, ਹਰਫੂਲ ਸਿੰਘ ਭਾਗਸਰ, ਅਜਾਇਬ ਸਿੰਘ ਕੋਠੇ ਅਮਨਗੜ੍ਹ, ਰਾਜਾ ਸਿੰਘ ਤੇ ਜਸਵਿੰਦਰ ਸਿੰਘ ਸੰਗੂ ਧੌਣ ਆਦਿ ਮਜ਼ਦੂਰ, ਕਿਸਾਨ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਸਨ।

Advertisement

Advertisement
Show comments