ਪੱਤਰ ਪ੍ਰੇਰਕ
ਮਮਦੋਟ, 4 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੇ ਮੱਦੇਨਜ਼ਰ ਕਿਸਾਨ-ਮਜ਼ਦੂਰ ਸ਼ੰਘਰਸ਼ ਕਮੇਟੀ ਨੇ ਖਾਈਟੀ ਪੁਆਇੰਟ ’ਤੇ ਪੈਂਦੀਆਂ ਨਹਿਰਾਂ ਦੇ ਪੁਲ ’ਤੇ ਜਾਮ ਲਗਾ ਕੇ ਫਿਰੋਜ਼ਪੁਰ-ਫਾਜ਼ਿਲਕਾ ਮਾਰਗ ਬੰਦ ਕਰ ਦਿੱਤਾ, ਜਿਸ ਕਾਰਨ ਸੈਂਕੜੇ ਵਾਹਨ ਸੜਕ ਦੇ ਦੋਵੇਂ ਪਾਸੇ ਫਸ ਗਏ। ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਾਰਨ ਕਿਸਾਨ ਅੱਗੇ ਨਹੀਂ ਜਾ ਸਕੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਮੋਰਚੇ ’ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਨਾ ਤਾਂ ਮੁਆਵਜ਼ੇ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਐੱਮ.ੱਸਪੀ ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ।