ਪੱਤਰ ਪ੍ਰੇਰਕ
ਸਾਦਿਕ, 8 ਫਰਵਰੀ
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਵੱਲੋਂ ਹਲਕਾ ਫ਼ਰੀਦਕੋਟ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਫ਼ਰੀਦਕੋਟ ਤੋਂ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਸਾਦਿਕ ਪੁੱਜਾ, ਜਿਥੇ ਪਹਿਲਾਂ ਤੋਂ ਉਡੀਕ ਵਿੱਚ ਖੜ੍ਹੇ ਲੋਕਾਂ ਦੇ ਵੱਡੇ ਇਕੱਠ ਨੇ ਭਗਵੰਤ ਮਾਨ ਤੇ ਗੁਰਦਿੱਤ ਸਿੰਘ ਸੇਖੋਂ ਦਾ ਭਰਵਾਂ ਸਵਾਗਤ ਕੀਤਾ। ਦੋ ਮਿੰਟ ਦੇ ਭਾਸ਼ਣ ਦੌਰਾਨ ਭਗਵੰਤ ਮਾਨ ਨੇ ਲੋਕਾਂ ਦਾ ਧੰਨਵਾਦ ਕੀਤਾ ਤੇ ਪਾਰਟੀ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਕੋਟਕਪੂਰਾ (ਟ੍ਰਿਬਿਊਨ ਨਿਊਜ਼ ਸਰਵਿਸ): ‘ਆਪ’ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਦੇ ਹੱਕ ਵਿੱਚ ਭਗਵੰਤ ਮਾਨ ਨੇ ਕੋਟਕਪੂਰਾ ਵਿਧਾਨ ਸਭਾ ਹਲਕੇ ਅੰਦਰ ਅੱਜ ਸ਼ਾਮ ਵੇਲੇ ਪਿੰਡ ਹਰੀਨੌਂ ’ਚ ਚੋਣ ਪ੍ਰਚਾਰ ਕੀਤਾ। ਪਿੰਡ ’ਚ ਹਜ਼ਾਰਾਂ ਲੋਕਾਂ ਦਾ ਹਜ਼ੂਮ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸੀ। ਹਰੀਨੌਂ ਵਿੱਚ ਭਗਵੰਤ ਨੇ ਆਪਣੇ ਸੰਖੇਪ ਭਾਸ਼ਨ ਦੌਰਾਨ 20 ਫਰਵਰੀ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।