ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 15 ਮਾਰਚ
ਮੋਗਾ-ਬਰਨਾਲਾ ਕੌਮੀ ਮਾਰਗ ਸਥਿਤ ਪਿੰਡ ਮਾਛੀਕੇ ਵਾਸੀਆਂ ਨੂੰ ਸੜਕ ਉੱਚੀ ਹੋਣ ਕਾਰਨ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੋਸ ਧਰਨਾ ਦੇ ਕੇ ਆਵਾਜਾਈ ਬੰਦ ਕੀਤੀ ਗਈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ, ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਤੇ ਹੋਰਾਂ ਨੇ ਕਿਹਾ ਕਿ ਨਵੀਂ ਸੜਕ ਬਣਨ ਨਾਲ ਮਾਛੀਕੇ ਵਾਸੀਆਂ ਨੂੰ ਦੋ ਭਾਗਾਂ ਵਿੱਚ ਵੰਡ ਕੇ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਕਰ ਦਿੱਤਾ ਹੈ।