DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਰੀਦਕੋਟ ’ਚ ਰੋਹਿਤ ਗੋਦਾਰਾ ਗੈਂਗ ਦੀ ਦਸਤਕ: ਦੋ ਵਸਨੀਕਾਂ ਤੋਂ ਮੰਗੀ ਲੱਖਾਂ ਦੀ ਫਿਰੌਤੀ

ਫਰੀਦਕੋਟ ਜ਼ਿਲ੍ਹੇ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਦੇ ਨਾਂ ’ਤੇ ਫਿਰੌਤੀ ਮੰਗਣ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਹੈ। ਪਹਿਲੀ ਘਟਨਾ ਨਗਰ ਕੌਂਸਲ ਫਰੀਦਕੋਟ ਦੇ ਇੱਕ ਡਰਾਈਵਰ ਨਾਲ ਵਾਪਰੀ, ਜਿਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਪੈਸਿਆਂ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ। iStock
Advertisement

ਫਰੀਦਕੋਟ ਜ਼ਿਲ੍ਹੇ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਦੇ ਨਾਂ ’ਤੇ ਫਿਰੌਤੀ ਮੰਗਣ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਹੈ। ਪਹਿਲੀ ਘਟਨਾ ਨਗਰ ਕੌਂਸਲ ਫਰੀਦਕੋਟ ਦੇ ਇੱਕ ਡਰਾਈਵਰ ਨਾਲ ਵਾਪਰੀ, ਜਿਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ’ਤੇ ਪਰਿਵਾਰ ਸਮੇਤ ਖ਼ਤਮ ਕਰਨ ਦੀ ਧਮਕੀ ਦਿੱਤੀ ਗਈ।

ਇਸ ਮਾਮਲੇ ਵਿੱਚ ਪੁਲੀਸ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਕਾਨਿਆਂਵਾਲੀ ਦੇ ਰਹਿਣ ਵਾਲੇ ਛੈਬਰ ਸਿੰਘ ਦੀ ਪਛਾਣ ਕਰਦਿਆਂ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਵਿੱਚ, ਸ਼ਹਿਰ ਦੀ ਗ੍ਰੀਨ ਐਵੇਨਿਊ ਕਲੋਨੀ ਦੇ ਇੱਕ ਵਸਨੀਕ ਨੂੰ ਵੀ ਇਸੇ ਤਰ੍ਹਾਂ ਦੀ ਧਮਕੀ ਭਰੀ ਕਾਲ ਆਈ, ਜਿਸ ਵਿੱਚ ਫੋਨ ਕਰਨ ਵਾਲੇ ਨੇ ਖੁਦ ਨੂੰ ਰੋਹਿਤ ਗੋਦਾਰਾ ਗੈਂਗ ਦਾ ਮੈਂਬਰ ਦੱਸਿਆ।

Advertisement

ਸਥਾਨਕ ਪੁਲੀਸ ਨੇ ਦੋਵਾਂ ਸ਼ਿਕਾਇਤਾਂ ਦੇ ਆਧਾਰ ’ਤੇ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 308(4) ਤਹਿਤ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਮਾਮਲਿਆਂ ਵਿੱਚ ਵਰਤੀ ਗਈ ਤਕਨੀਕ ਅਤੇ ਗੈਂਗ ਦਾ ਨਾਮ ਇੱਕੋ ਹੋਣ ਕਾਰਨ ਇਨ੍ਹਾਂ ਦੇ ਆਪਸੀ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement

ਕੌਮਾਂਤਰੀ ਨੰਬਰਾਂ ਦੀ ਡਿਜੀਟਲ ਫੋਰੈਂਸਿਕ ਜਾਂਚ ਰਾਹੀਂ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇਲਾਕੇ ਵਿੱਚ ਫੈਲੀ ਦਹਿਸ਼ਤ ਨੂੰ ਰੋਕਿਆ ਜਾ ਸਕੇ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਸਕੇ।

Advertisement
×