ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 3 ਫਰਵਰੀ
ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੋਮਣੀ ਅਕਾਲੀ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਵੱਖ-ਵੱਖ ਪਿੰਡ ਕੋਟਲੀ ਸੰਘਰ, ਝਬੇਲਵਾਲੀ, ਮਰਾੜਕਲਾਂ ਆਦਿ ਪਿੰਡਾਂ ਵਿੱਚ ਚੌਣ ਮੀਟਿੰਗਾਂ ਕੀਤੀਆਂ ਗਈਆਂ| ਇਸ ਦੌਰਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਭੁੱਲੇ ਨਹੀਂ ਹਨ ਅਤੇ ‘ਆਪ’ ਵੱਲੋਂ ਲੋਕਾਂ ਨੂੰ ਵਿਖਾਏ ਜਾ ਰਹੇ ਸਬਜ਼ਬਾਗ ਤੋਂ ਲੋਕ ਜਾਣੂ ਹਨ | ਇਸ ਲਈ ਲੋਕ ਅਕਾਲੀ ਦਲ ਨੂੰ ਪਿਆਰ ਦੇ ਰਹੇ ਹਨ ਅਤੇ 2022 ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ| ਇਸ ਮੌਕੇ ਹੀਰਾ ਸਿੰਘ ਚੜ੍ਹੇਵਾਨ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਪਿੰਡ ਕੋਟਲੀ ਸੰਘਰ ਤੋਂ ਕਾਂਗਰਸ ਪਾਰਟੀ ਛੱਡ ਕੇ ਆਏ ਤਕਰੀਬਨ 20 ਪਰਿਵਾਰਾਂ ਨੇ ਸੋ੍ਮਣੀ ਅਕਾਲੀ ਅਤੇ ਬਸਪਾ ਗੱਠਜੋੜ ਨੂੰ ਪੁਰਜੋਰ ਸਮਰੱਥਨ ਦੇਣ ਦਾ ਐਲਾਨ ਕੀਤਾ|