ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਦੌਰ ਜਾਰੀ

ਜ਼ਿਲ੍ਹਾ ਪ੍ਰਧਾਨ ਵੱਲੋਂ ਬਲਾਕ ਪ੍ਰਧਾਨਾਂ ਨਾਲ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 13 ਜੁਲਾਈ

Advertisement

ਆਪ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਲਈ ਜ਼ਿਲ੍ਹਾ ਬਠਿੰਡਾ ਦੇ ਪਾਰਟੀ ਪ੍ਰਧਾਨ ਜਤਿੰਦਰ ਭੱਲਾ ਵੱਲੋਂ ਪਿੰਡਾਂ ’ਚ ਪਹੁੰਚ ਕੇ, ਬਲਾਕ ਪ੍ਰਧਾਨਾਂ ਨਾਲ ਮੀਟਿੰਗਾਂ ਕਰ ਕੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਜਾ ਰਿਹਾ ਹੈ।

ਸ੍ਰੀ ਭੱਲਾ ਨੇ ਦੱਸਿਆ ਕਿ ਵਰਕਰਾਂ ਵਿੱਚ ਜੋਸ਼ ਭਰਨ ਲਈ ਚੱਲ ਰਹੀ ਇਸ ਕਵਾਇਦ ਨੂੰ ‘ਲੋਕ ਸੰਪਰਕ ਮੁਹਿੰਮ’ ਦਾ ਨਾਂਅ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਨ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ 10 ਲੱਖ ਰੁਪਏ ਦੀ ਇਲਾਜ ਵਾਲੀ ਕੈਸ਼ਲੈੱਸ ਸਕੀਮ ਨੂੰ ਲੋਕਾਂ ਵਿੱਚ ਪ੍ਰਚਾਰਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵੱਲੋਂ ਇਸ ਨਵੀਂ ਸਕੀਮ ਦੀ ਲੋਕਾਂ ਵੱਲੋਂ ਭਰਵੀਂ ਤਾਰੀਫ਼ ਸੁਣਨ ਨੂੰ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਅੱਧੀ ਦਰਜਨ ਪਿੰਡਾਂ ’ਚ ਬਲਾਕ ਪ੍ਰਧਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਹ ਸਿਲਸਿਲਾ ਮੁਕੰਮਲ ਹੋਣ ’ਤੇ ਕਈ ਦਿਨ ਲੱਗਣਗੇ।

 

Advertisement