ਆਰਪੀ ਸਕੂਲ ਦੀਆਂ ਖਿਡਾਰਨਾਂ ਨੇ ਕ੍ਰਿਕਟ ’ਚ ਕਾਂਸੀ ਦਾ ਤਗ਼ਮਾ ਜਿੱਤਿਆ
ਧਨੌਲਾ ਦੇ ਸੈਕਰਡ ਹਾਰਟ ਸਕੂਲ ’ਚ ਜ਼ਿਲ੍ਹਾ ਪੱਧਰ ਅੰਡਰ-14 ਕ੍ਰਿਕਟ ਮੁਕਾਬਲਿਆਂ ਵਿੱਚ ਆਰਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਲੜਕੀਆਂ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।
ਟੀਮ ਦੀਆਂ ਖਿਡਾਰਨਾਂ ਸੰਦੀਪ ਕੌਰ, ਗਗਨਵੀਰ ਕੌਰ, ਚਰਨਵੀਰ ਕੌਰ, ਪੁਨੀਤ ਕੌਰ, ਮਨਜੋਤ ਕੌਰ, ਪ੍ਰਭਨੂਰ ਕੌਰ, ਪ੍ਰਭਜੋਤ ਕੌਰ, ਹਸਨਪ੍ਰੀਤ ਕੌਰ, ਸਿਮਰਨ ਕੌਰ, ਸੁਖਰਨਜੀਤ ਕੌਰ, ਹਰਸ਼ਵੀਰ ਕੌਰ ਅਤੇ ਹਰਸ਼ਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ।
ਸਕੂਲ ਦੇ ਪ੍ਰਿੰਸੀਪਲ ਅਨੁਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਦੀ ਵਧਾਈ ਦਿੰਦਿਆਂ ਦੱਸਿਆ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਦਾ ਖੇਡਾਂ ਅਹਿਮ ਹਿੱਸਾ ਹਨ ਅਤੇ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਲੈ ਕੇ ਜਾਣਾ ਹੈ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਪਵਨ ਕੁਮਾਰ ਧੀਰ ਨੇ ਕਿਹਾ ਕਿ ਸਕੂਲ ਹਮੇਸ਼ਾ ਬੱਚਿਆਂ ਨੂੰ ਹੋਰ ਬਿਹਤਰ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਜਿਸ ਨਾਲ ਵਿਦਿਆਰਥੀ ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਦੇ ਹਨ। ਸਕੂਲ ਦੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਿੱਧੂ, ਸੀਨੀਅਰ ਕੋਆਰਡੀਨੇਟਰ ਅੰਜੂ ਸ਼ਰਮਾ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆ ਨੂੰ ਵਧਾਈ ਦਿੱਤੀ।