ਆਰ ਪੀ ਸਕੂਲ ਦੇ ਖਿਡਾਰੀ ਹਰਪ੍ਰੀਤ ਸਿੰਘ ਦੀ ਸੂਬਾਈ ਫੁਟਬਾਲ ਟੀਮ ਲਈ ਚੋਣ
ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀ ਹਰਪ੍ਰੀਤ ਸਿੰਘ (11ਵੀਂ ਜਮਾਤ, ਅੰਡਰ-17 ਵਰਗ) ਨੇ ਜ਼ਿਲ੍ਹਾ ਪੱਧਰੀ ਫੁਟਬਾਲ ਟੂਰਨਾਮੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਜਿਸ ਨੂੰ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ। ਖਿਡਾਰੀ ਦੀ ਸੂਬਾਈ ਮੁਕਾਬਲੇ ਲਈ ਚੋਣ ਹੋਣ ’ਤੇ ਸਕੂਲ ਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ, ਪ੍ਰਿੰਸੀਪਲ ਅਨੁਜ ਸ਼ਰਮਾ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਅੰਜੂ ਸ਼ਰਮਾ, ਸਰੀਰਕ ਸਿੱਖਿਆ ਅਧਿਆਪਕਾ ਅਕਸ਼ਰਾ ਸ਼ਰਮਾ ਅਤੇ ਸਾਰੇ ਅਧਿਆਪਕਾਂ ਨੇ ਹਰਪ੍ਰੀਤ ਨੂੰ ਵਧਾਈ ਦਿੱਤੀ ਅਤੇ ਉਸ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ।
ਸਕੂਲ ਦੇ ਪ੍ਰਿੰਸੀਪਲ ਅਨੁਜ ਸ਼ਰਮਾ ਨੇ ਕਿਹਾ ਕਿ ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਸਿੱਖਿਆ, ਖੇਡਾਂ ਅਤੇ ਜੀਵਨ ਦੇ ਹੋਰ ਖੇਤਰਾਂ ਵਿੱਚ ਉਚਾਈਆਂ ਪ੍ਰਾਪਤ ਕਰ ਕੇ ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।