ਮਹਿੰਦਰ ਸਿੰਘ ਰੱਤੀਆਂ
ਮੋਗਾ, 8 ਅਪਰੈਲ
ਇਥੋਂ ਨੇੜਲੇ ਪਿੰਡ ਸਲੀਣਾ ਦਾ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਪਰਾਲੀ ਫੂਕਣ ਵਾਲੇ ਕਿਸਾਨਾਂ ਲਈ ਰਾਹ ਦਸੇਰਾ ਬਣ ਗਿਆ ਹੈ। ਡੀਸੀ ਸੰਦੀਪ ਹੰਸ ਨੇ ਖੇਤੀ ਵਿਗਿਆਨੀਆਂ ਨਾਲ ਪਿੰਡ ਸਲੀਣਾ ਦੇ ਖੇਤ ਵਿੱਚ ਪਹੁੰਚ ਕੇ ਕਿਸਾਨ ਨੂੰ ਸਨਮਾਨਿਆ।
ਕਿਸਾਨ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਨੇ ਮਲਚਿੰੰਗ ਵਿਧੀ ਨਾਲ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਛਿੱਟੇ ਨਾਲ ਕਣਕ ਦੀ ਬਿਜਾਈ ਦੀ ਕੀਤੀ ਗਈ ਸੀ। ਕਿਸਾਨ ਨੇ ਦੱਸਿਆ ਕਿ ਉਸ ਨੇ ਤਿੰਨ ਸਾਲ ਪਹਿਲਾਂ ਇਕ ਕਨਾਲ ਤੋਂ ਮਚਲਿੰਗ ਵਿਧੀ ਨਾਲ ਬਿਜਾਈ ਦਾ ਕੰਮ ਸ਼ੁਰੂ ਕੀਤਾ ਸੀ, ਜਿਸ ਉੱਤੇ ਖਰਚਾ ਬਹੁਤ ਹੀ ਘੱਟ ਹੁੰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਮਲਚਿੰਗ ਵਿਧੀ ਰਾਹੀਂ ਜ਼ਮੀਨ ਵਿੱਚ ਆਰਗੈਨਿਕ ਮੈਟਰ ਤੇ ਸੂਖਮ ਜਿਵਾਣੂਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ। ਖੇਤੀ ਮਾਹਰ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਸ ਵਿਧੀ ਰਾਹੀਂ ਬੀਜੀ ਕਣਕ ਵਿੱਚ ਗੁੱਲੀ ਡੰਡੇ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਡਾ. ਰਾਮ ਸਿੰਘ ਹਾਜ਼ਰ ਸਨ।