Sandeep Jakhar: ‘ਆਪ’ ਅਬੋਹਰ ਇਲਾਕੇ ਨਾਲ ਵਿਤਕਰਾ ਬੰਦ ਕਰੇ: ਜਾਖੜ
ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਸੂਬਾ ਸਰਕਾਰ ’ਤੇ ਇਲਾਕੇ ਨਾਲ ਵਿਤਕਰਾ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਬਣਾਉਣ ਦੀਆਂ ਗੱਲਾਂ ਤਾਂ ਕੀਤੀਆਂ ਜਾ ਰਹੀਆਂ ਹਨ ਪਰ ਅਬੋਹਰ ਨੂੰ ਵਿਕਾਸ ਲਈ ਲੋੜੀਂਦੇ ਫੰਡ ਨਾ...
ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਸੂਬਾ ਸਰਕਾਰ ’ਤੇ ਇਲਾਕੇ ਨਾਲ ਵਿਤਕਰਾ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਬਣਾਉਣ ਦੀਆਂ ਗੱਲਾਂ ਤਾਂ ਕੀਤੀਆਂ ਜਾ ਰਹੀਆਂ ਹਨ ਪਰ ਅਬੋਹਰ ਨੂੰ ਵਿਕਾਸ ਲਈ ਲੋੜੀਂਦੇ ਫੰਡ ਨਾ ਮਿਲਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਅਤੇ ਕਸਬਿਆਂ ਨੂੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਦੋਂਕਿ ਅਬੋਹਰ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅਬੋਹਰ ਵੀ ਪੰਜਾਬ ਦਾ ਹੀ ਹਿੱਸਾ ਹੈ ਅਤੇ ਇੱਥੋਂ ਦੇ ਲੋਕ ਵੀ ਵਿਕਾਸ ਦੇ ਬਰਾਬਰ ਹੱਕਦਾਰ ਹਨ। ਸਾਢੇ ਚਾਰ ਸਾਲਾਂ ਦੌਰਾਨ ਅਬੋਹਰ ਵਿੱਚ ‘ਆਪ’ ਦੇ ਤਿੰਨ ਹਲਕਾ ਇੰਚਾਰਜ ਬਦਲੇ ਜਾ ਚੁੱਕੇ ਹਨ। ਨਗਰ ਨਿਗਮ ਕੋਲ ਸਥਾਈ ਕਮਿਸ਼ਨਰ ਨਾ ਹੋਣ ਸਣੇ ਅਧਿਕਾਰੀਆਂ ਦੀ ਘਾਟ ਕਾਰਨ ਵੀ ਸ਼ਹਿਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ।
ਸ੍ਰੀ ਜਾਖੜ ਨੇ ਕਿਹਾ ਕਿ ‘ਰੰਗਲਾ ਪੰਜਾਬ’ ਸਿਰਫ਼ ਨਾਅਰਿਆਂ ਨਾਲ ਨਹੀਂ ਬਣ ਸਕਦਾ, ਸਗੋਂ ਇਸ ਲਈ ਸੂਬੇ ਦੇ ਹਰ ਸ਼ਹਿਰ ਅਤੇ ਹਰ ਵਰਗ ਨੂੰ ਬਰਾਬਰ ਵਿਕਾਸ ਦੇ ਮੌਕੇ ਦੇਣੇ ਪੈਣਗੇ।

