ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਦੀਪ ਜਾਖੜ ਵੱਲੋਂ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਪਿੰਡ ਸੱਪਾਂਵਾਲੀ, ਪੱਤੀਬਿਲਾ, ਢੀਂਗਾਵਾਲੀ ਤੇ ਦਲਮੀਰ ਖੇਡ਼ਾ ਦਾ ਦੌਰਾ
ਵਿਧਾਇਕ ਸੰਦੀਪ ਜਾਖੜ ਮੀਂਹ ਪ੍ਰਭਾਵਿਤ ਪਿੰਡ ਦਾ ਦੌਰਾ ਕਰਦੇ ਹੋਏ।
Advertisement

ਪਿਛਲੇ ਹਫ਼ਤੇ ਇਲਾਕੇ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਕਈ ਪਿੰਡ ਪ੍ਰਭਾਵਿਤ ਹੋਏ ਹਨ ਪਰ ਜ਼ਿਲ੍ਹਾ ਅਤੇ ਸਥਾਨਕ ਪ੍ਰਸ਼ਾਸਨ ਦੇ ਉਦਾਸੀਨ ਰਵੱਈਏ ਕਾਰਨ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਸੰਦੀਪ ਜਾਖੜ ਨੇ ਇਹ ਗੱਲ ਪਿੰਡ ਸੱਪਾਂਵਾਲੀ, ਪੱਤੀਬਿਲਾ, ਢੀਂਗਾਵਾਲੀ ਅਤੇ ਦਲਮੀਰ ਖੇੜਾ ਵਿੱਚ ਮੀਂਹ ਨਾਲ ਪ੍ਰਭਾਵਿਤ ਖੇਤਾਂ ਅਤੇ ਘਰਾਂ ਦਾ ਨਿਰੀਖਣ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜ ਦਿਨਾਂ ਬਾਅਦ ਸਰਕਾਰੀ ਮਸ਼ੀਨਰੀ ਹਰਕਤ ਵਿੱਚ ਆ ਗਈ ਹੈ। ਫ਼ਸਲਾਂ ਤੋਂ ਇਲਾਵਾ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ ਅਤੇ ਜੇਕਰ ਖੇਤਾਂ ਵਿੱਚ ਜਮ੍ਹਾਂ ਹੋਏ ਪਾਣੀ ਨੂੰ ਜਲਦੀ ਬਾਹਰ ਨਾ ਕੱਢਿਆ ਗਿਆ ਤਾਂ ਕਿਸਾਨ ਬਰਬਾਦ ਹੋ ਜਾਣਗੇ। ਸ੍ਰੀ ਜਾਖੜ ਨੇ ਕਿਹਾ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਵਿਸ਼ੇਸ਼ ਗਿਰਦਾਵਰੀ ਦਾ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਲਈ ਕੋਈ ਉਪਕਰਣ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਣਗੇ।

Advertisement

Advertisement