ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਵਿੱਚ ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੰਦੀਪ ਕੌਰ ਨੇ ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਅਨੁਜ ਸ਼ਰਮਾ ਨੇ ਸੰਦੀਪ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਦਾ ਨਤੀਜਾ ਹੈ। ਪ੍ਰਿੰਸੀਪਲ ਨੇ ਅੱਗੇ ਦੱਸਿਆ ਕਿ ਆਰ ਪੀ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਦੀ ਸੋਚ, ਗਿਆਨ ਅਤੇ ਯੋਗਤਾਵਾਂ ਨੂੰ ਆਧੁਨਿਕ ਅਧਿਆਪਨ ਵਿਧੀਆਂ ਅਤੇ ਵਿਸ਼ਾ-ਅਧਾਰਤ ਗਤੀਵਿਧੀਆਂ ਰਾਹੀਂ ਨਿਰੰਤਰ ਨਿਖਾਰਿਆ ਜਾਂਦਾ ਹੈ। ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹਰ ਵਿੱਦਿਅਕ ਅਤੇ ਖੇਡ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਪ੍ਰਤਿਭਾ, ਹੁਨਰ ਅਤੇ ਯੋਗਤਾਵਾਂ ਰਾਹੀਂ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।
ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ ਨੇ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਸੀਨੀਅਰ ਕੁਆਰਡੀਨੇਟਰ ਅੰਜੂ ਸ਼ਰਮਾ, ਸਕੂਲ ਪ੍ਰਬੰਧਕ ਅਤੇ ਸਾਰੇ ਅਧਿਆਪਕਾਂ ਨੇ ਇਸ ਸ਼ਾਨਦਾਰ ਸਫ਼ਲਤਾ ’ਤੇ ਖੁਸ਼ੀ ਪ੍ਰਗਟ ਕੀਤੀ।

