DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਦੌਰਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨਿੱਚਰਵਾਰ ਦੇਰ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕਰ ਕੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਹਸਪਤਾਲ ਅਧਿਕਾਰੀਆਂ...

  • fb
  • twitter
  • whatsapp
  • whatsapp
featured-img featured-img
ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨਿੱਚਰਵਾਰ ਦੇਰ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕਰ ਕੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਹਸਪਤਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਹਸਪਤਾਲ ਵਿੱਚ ਮੌਜੂਦ ਘਾਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੇ ਨਾਲ-ਨਾਲ ਵੱਡੇ ਸਰਕਾਰੀ ਹਸਪਤਾਲਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਡਾਕਟਰਾਂ ਤੇ ਸਿਹਤ ਅਧਿਕਾਰੀਆਂ ਨਾਲ ਮਰੀਜ਼ਾਂ ਦੇ ਇਲਾਜ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

Advertisement
Advertisement
×