DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਵੇਂ ਸਾਲ ਮੌਕੇ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ

ਪਰਿਵਾਰਾਂ ਸਮੇਤ ਪੁੱਜ ਕੇ ਆਸ਼ੀਰਵਾਦ ਲਿਆ

  • fb
  • twitter
  • whatsapp
  • whatsapp
featured-img featured-img
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੁੰਦੀ ਹੋਈ ਸੰਗਤ।
Advertisement

ਦੁਨੀਆਂ ਭਰ ਵਿੱਚ ਜਿੱਥੇ ਲੋਕਾਂ ਨੇ ਬੀਤੀ ਦੇਰ ਰਾਤ ਤੱਕ ਜਸ਼ਨ ਮਨਾਉਂਦਿਆਂ ਸਾਲ 2025 ਨੂੰ ਅਲਵਿਦਾ ਆਖਦਿਆਂ ਨਵੇਂ ਸਾਲ 2026 ਦੀ ਆਮਦ ’ਤੇ ਖੁਸ਼ੀਆਂ ਮਨਾਈਆਂ, ਉੱਥੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤ ਨੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕੀਤੀ। ਕੜਾਕੇ ਦੀ ਠੰਢ ਅਤੇ ਧੁੰਦ ਦੇ ਬਾਵਜੂਦ ਸੰਗਤ ਅੱਜ ਸਵੇਰੇ ਤੋਂ ਹੀ ਪਰਿਵਾਰਾਂ ਸਮੇਤ ਤਖ਼ਤ ਸਾਹਿਬ ਵਿਖੇ ਆਉਣੀਆਂ ਸ਼ੁਰੂ ਹੋ ਗਈ। ਇੱਥੇ ਪਹੁੰਚੀ ਵੱਡੀ ਗਿਣਤੀ ਸੰਗਤ ਨੇ ਦੇਗ ਕਰਵਾ ਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਗੁਰਦੁਆਰਿਆਂ ਵਿੱਚ ਮੱਥਾ ਟੇਕ ਕੇ ਨਵਾਂ ਸਾਲ ਖੁਸ਼ੀਆਂ, ਤੰਦਰੁਸਤੀ ਅਤੇ ਚੜ੍ਹਦੀ ਕਲਾ ਵਿੱਚ ਬੀਤਣ ਦੀਆਂ ਵਾਹਿਗੁਰੂ ਅੱਗੇ ਅਰਦਾਸਾਂ ਕੀਤੀਆਂ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਚਾਹੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਦੇਸੀ ਮਹੀਨੇ ਚੇਤ ਦੀ ਸੰਗਰਾਂਦ ਨੂੰ ਹੁੰਦੀ ਹੈ, ਪਰ ਅੰਗਰੇਜ਼ੀ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਆਰੰਭਤਾ ਇੱਕ ਜਨਵਰੀ ਨੂੰ ਹੁੰਦੀ ਹੈ। ਇਸ ਕਰਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਅੰਗਰੇਜ਼ੀ ਤਰੀਕ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ।

Advertisement
Advertisement
×