ਸੰਘੇੜੇ ਦਾ ਕਾਲਜ ਰੀਜਨਲ ਸੈਂਟਰ ਬਣਿਆ
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੀ ਰੀਜਨਲ ਸੈਂਟਰ ਦਾ ਉਦਘਾਟਨ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿੱਚ ’ਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਰਤਨ ਸਿੰਘ ਨੇ ਕੀਤਾ। ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ...
Advertisement
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੀ ਰੀਜਨਲ ਸੈਂਟਰ ਦਾ ਉਦਘਾਟਨ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿੱਚ ’ਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਰਤਨ ਸਿੰਘ ਨੇ ਕੀਤਾ। ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਤਨ ਸਿੰਘ ਦਾ ਕਾਲਜ ਨੂੰ ਬਰਨਾਲਾ ਦੇ ਰੀਜਨਲ ਸੈਂਟਰ ਬਣਾਉਣ ਲਈ ਧੰਨਵਾਦ ਕੀਤਾ।
ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾਇਰੈਕਟਰ ਡਾ. ਬਲਜੀਤ ਸਿੰਘ ਖਹਿਰਾ, ਡਾ. ਕੁਲਦੀਪ ਕੌਰ, ਡਾ. ਸੁਖਪਾਲ ਕੌਰ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ, ਐੱਸ ਡੀ ਕਾਲਜ ਬਰਨਾਲਾ ਦੇ ਪ੍ਰਿੰਸੀਪਲ ਰਮਾ ਸ਼ਰਮਾ, ਵਾਈਸ ਪ੍ਰਿੰਸੀਪਲ ਮਨਦੀਪ ਕੌਰ, ਡਾ. ਰਵਿੰਦਰ ਕੌਰ ਜਵੰਧਾ, ਵਾਈਸ ਪ੍ਰਧਾਨ ਭੋਲਾ ਸਿੰਘ ਗਿੱਲ, ਕਮੇਟੀ ਮੈਂਬਰ ਬਲਦੇਵ ਸਿੰਘ ਜਸਗੁਰ ਸਿੰਘ, ਚਰਨਜੀਤ ਸਿੰਘ, ਗੁਰਜੰਟ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
