ਸਫ਼ਾਈ ਕਾਮਿਆਂ ਵੱਲੋਂ ਹੜਤਾਲ
ਤਨਖਾਹਾਂ ਨਾ ਮਿਲਣ ਕਰ ਕੇ ਨਗਰ ਕੌਂਸਲ ਭਦੌੜ ਦੇ ਸਫ਼ਾਈ ਸੇਵਕਾਂ ਕਾਮੇ ਹੜਤਾਲ ’ਤੇ ਹਨ ਜਿਸ ਕਾਰਨ ਕਸਬੇ ਵਿੱਚ ਸਫ਼ਾਈ ਨਾ ਹੋਣ ਕਾਰਨ ਕੂੜੇ ਦੇ ਢੇਰ ਲੱਗ ਰਹੇ ਹਨ ਅਤੇ ਲੋਕਾਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਫ਼ਾਈ...
Advertisement
ਤਨਖਾਹਾਂ ਨਾ ਮਿਲਣ ਕਰ ਕੇ ਨਗਰ ਕੌਂਸਲ ਭਦੌੜ ਦੇ ਸਫ਼ਾਈ ਸੇਵਕਾਂ ਕਾਮੇ ਹੜਤਾਲ ’ਤੇ ਹਨ ਜਿਸ ਕਾਰਨ ਕਸਬੇ ਵਿੱਚ ਸਫ਼ਾਈ ਨਾ ਹੋਣ ਕਾਰਨ ਕੂੜੇ ਦੇ ਢੇਰ ਲੱਗ ਰਹੇ ਹਨ ਅਤੇ ਲੋਕਾਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਫ਼ਾਈ ਸੇਵਕ ਯੂਨੀਅਨ ਭਦੌੜ ਦੇ ਆਗੂਆਂ ਨੇ ਅੱਜ ਇੱਥੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਪੱਕੇ ਅਤੇ ਕੱਚੇ ਸਫਾਈ ਸੇਵਕਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੱਕੇ ਮੁਲਾਜ਼ਮਾਂ ਦਾ 2012 ਤੋਂ ਅਤੇ ਕੱਚੇ ਮੁਲਾਜ਼ਮਾਂ ਦਾ 2019 ਪੀ ਐੱਫ ਅਜੇ ਤੱਕ ਖਾਤਿਆਂ ਵਿੱਚ ਜਮਾਂ ਨਹੀਂ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੰਦੀਪ ਗੱਗੀ, ਜਸਵੀਰ ਸਿੰਘ, ਮੋਹਨ ਲਾਲ, ਰਮੇਸ਼ ਕੁਮਾਰ, ਬਲਵੀਰ ਸਿੰਘ, ਮਰਾਰੀ ਲਾਲ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Advertisement
Advertisement
×

