ਸਫ਼ਾਈ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ਜਾਰੀ ਹੈ। ਅੱਜ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਬੌਬੀ ਟਾਂਕ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਸਫਾਈ ਕਰਮਚਾਰੀਆਂ ਨੇ ਪੰਜਾਬ...
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ਜਾਰੀ ਹੈ। ਅੱਜ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਬੌਬੀ ਟਾਂਕ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬੌਬੀ ਟਾਂਕ ਨੇ ਦੱਸਿਆ ਕਿ ਠੇਕੇਦਾਰੀ ਸਿਸਟਮ ਖਤਮ ਕਰਕੇ ਪੱਕੇ ਤੌਰ ’ਤੇ ਸਫਾਈ ਸਵੇਕਾਂ ਦੀ ਭਰਤੀ ਕਰਨ, ਸੀਵਰਮੈਨਜ਼ ਅਤੇ ਘਰ-ਘਰ ਕੁਲੈਕਸ਼ਨ ਕਰਨ ਵਾਲੇ ਕਰਮਚਾਰੀਆਂ ਨੂੰ ਪੱਕੇ ਕਰਨ, ਸਫਾਈ ਕਰਮਚਾਰੀਆਂ ਦਾ ਪੀ ਐੱਫ ਜਮ੍ਹਾਂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਗਿੱਦੜਬਾਹਾ ਸ਼ਹਿਰ ਦੇ ਨਜ਼ਦੀਕ ਕੂੜੇ ਦਾ ਡੰਪ ਬਣਾਏ ਜਾਣ ਵਰਗੀਆਂ ਮੰਗਾਂ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਉਕਤ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਇਸ ਮੌਕੇ ਅਮਿਤ ਕੁਮਾਰ, ਦੀਪਕ ਕੁਮਾਰ, ਕ੍ਰਿਸ਼ਨ ਕੁਮਾਰ, ਵਿਕਰਮ ਸਿੰਘ, ਬਾਲੇ ਰਾਮ, ਜਤਿੰਦਰ ਕੁਮਾਰ, ਕਾਲਾ ਰਾਮ, ਵੀਨਾ ਦੇਵੀ, ਨਿਰਮਲ ਦੇਵੀ, ਰੇਣੂ ਰਾਣੀ ਅਤੇ ਨੀਲਮ ਰਾਣੀ ਆਦਿ ਵੀ ਮੌਜੂਦ ਸਨ।