ਨਗਰ ਕੌਂਸਲ ਮਾਨਸਾ ਦੇ ਦਫ਼ਤਰ ਅੱਗੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਧਰਨਾ ਲਾਇਆ ਗਿਆ। ਇਹ ਧਰਨਾ ਠੇਕੇ ਉਪਰ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਲਈ ਦਿੱਤਾ ਗਿਆ। ਧਰਨਾਕਕਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਹਾਲੇ ਤੱਕ ਵਫਾ ਨਹੀਂ ਹੋਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਧਰਨਾ ਹਰ-ਰੋਜ਼ ਲਾਇਆ ਜਾਏਗੇ ਅਤੇ ਜਿੰਨਾ ਚਿਰ ਤੱਕ ਮੰਗ ਨਹੀਂ ਮੰਨੀਆਂ ਜਾਂਦੀਆਂ ਹਰ ਰੋਜ਼ ਸਥਾਨਕ ਸਰਕਾਰ ਦਾ ਪਿੱਟ-ਸਿਆਪਾ ਹੁੰਦਾ ਰਹੇਗਾ।
ਉਧਰ ਸ਼ਹਿਰ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਕਾਰਨ ਗਲੀਆਂ-ਮੁਹੱਲਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ।
ਸਫ਼ਾਈ ਕਰਮਚਾਰੀਆਂ ਦੇ ਮਾਨਸਾ ਪ੍ਰਧਾਨ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ ਮੁਕੇਸ਼ ਰੱਤੀ, ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੈਕਟਰੀ ਸੁਖਦੇਵ ਅਤੇ ਮਨੋਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ 50 ਮੁਲਾਜ਼ਮ ਪੱਕੇ ਹਨ ਅਤੇ 103 ਠੇਕੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦਾ ਭਰੋਸਾ ਅਧਿਕਾਰੀਆਂ ਵੱਲੋਂ ਲਗਾਤਾਰ ਦਿਵਾਇਆ ਜਾਂਦਾ ਰਿਹਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਆਪਣਾ ਕੰਮ ਛੱਡ ਕੇ ਧਰਨਾ ਲਗਾਇਆ ਸੀ ਅਤੇ ਹੁਣ ਅੱਗੇ ਵੀ ਇਸੇ ਤਰ੍ਹਾਂ ਇਹ ਧਰਨਾ ਚੱਲੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਸੇ ਤਰ੍ਹਾਂ ਧਰਨਾ ਚੱਲਦਾ ਰਹੇਗਾ।

