ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਿਪਟੀ ਕਮਿਸ਼ਨਰ ਦੇ ਭਰੋਸੇ ਮਗਰੋਂ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ

ਅੱਜ ਤੋਂ ਕੰਮ ’ਤੇ ਪਰਤਣ ਦੀ ਭਰੀ ਹਾਮੀ
Advertisement

ਸਫ਼ਾਈ ਸੇਵਕਾਂ ਦੀ ਦੋ ਹਫ਼ਤਿਆਂ ਤੋਂ ਚੱਲ ਰਹੀ ਹੜਤਾਲ ਅੱਜ ਦੇਰ ਸ਼ਾਮ ਡਿਪਟੀ ਕਮਿਸ਼ਨਰ ਨਵਜੋਤ ਕੌਰ ਨਾਲ ਜਥੇਬੰਦਕ ਆਗੂਆਂ ਦੀ ਹੋਈ ਮੀਟਿੰਗ ਤੋਂ ਬਾਅਦ ਖ਼ਤਮ ਹੋ ਗਈ ਹੈ। ਮੀਟਿੰਗ ਦੌਰਾਨ ਨਗਰ ਕੌਂਸਲ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੀਆਂ ਸਫ਼ਾਈ ਸੇਵਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਦੌਰਾਨ ਉਨ੍ਹਾਂ ਸਫ਼ਾਈ ਸੇਵਕ ਯੁਨੀਅਨ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲਗਾਤਾਰ ਭਾਰੀ ਬਰਸਾਤਾਂ ਕਾਰਨ ਸ਼ਹਿਰ ਵਿੱਚ ਪਾਣੀ ਖੜ੍ਹ ਜਾਂਦਾ ਹੈ ਅਤੇ ਸਫ਼ਾਈ ਸੇਵਕਾਂ ਦੀ ਹੜਤਾਲ ਹੋਣ ਕਾਰਨ ਜ਼ਿਲ੍ਹੇ ਵਿੱਚ ਕੂੜਾ-ਕਰਕਟ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਵਿੱਚ ਵੀ ਕਾਫ਼ੀ ਦਿੱਕਤਾਂ ਆ ਰਹੀਆਂ ਹਨ ਅਤੇ ਬਿਮਾਰੀਆਂ ਵੱਧਣ ਦਾ ਡਰ ਖੜ੍ਹਾ ਹੋਣ ਲੱਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਦੀਆਂ ਜੋ ਵੀ ਮੰਗਾਂ ਹਨ, ਉਹ ਸਰਕਾਰ ਦੇ ਧਿਆਨ ਹਿੱਤ ਹਨ ਅਤੇ ਜੋ ਮੰਗਾਂ ਜ਼ਿਲ੍ਹਾ ਪੱਧਰ ਤੇ ਹਨ, ਉਨ੍ਹਾਂ ਦਾ ਹਰ ਸੰਭਵ ਹੱਲ ਜਲਦੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਅੰਦਰ ਸਫ਼ਾਈ ਸੇਵਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਫਾਈ ਸੇਵਕ ਯੁਨੀਅਨ ਦੇ ਮੀਤ ਪ੍ਰਧਾਨ ਸੰਜੀਵ ਰੱਤੀ ਨੇ ਡਿਪਟੀ ਕਮਿਸ਼ਨਰ ਨੂੰ ਸਫ਼ਾਈ ਸੇਵਕ ਯੁਨੀਅਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀਆਂ ਮੰਗਾਂ ਦੇ ਹਰ ਸੰਭਵ ਹੱਲ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਦੇ ਕਹਿਣ ਤੇ ਸਫ਼ਾਈ ਸੇਵਕਾਂ ਨੇ ਆਪਣੀ ਹੜਤਾਲ ਵਾਪਸ ਲੈਂਦਿਆਂ ਮੁੜ ਕੰਮ ’ਤੇ ਜਾਣ ਦੀ ਹਾਮੀ ਭਰੀ ਅਤੇ ਡਿਪਟੀ ਕਮਿਸ਼ਨਰ ਨੇ ਯੁਨੀਅਨ ਦੇ ਇਸ ਫੈਸਲੇ ਦੀ ਸਰਾਹਨਾ ਕੀਤੀ।

Advertisement

Advertisement
Show comments