DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sanitation workers strike: ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਦਿੱਕਤਾਂ

ਆਊਟਸੋਰਸ ਪ੍ਰਬੰਧ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਦਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਲਈ ਨਿਗਮ ਦੇ ਮੁੱਖ ਦਫ਼ਤਰ ’ਚ ਧਰਨਾ ਅੱਜ 9ਵੇਂ ਦਿਨ ਵੀ ਜਾਰੀ ਰਿਹਾ। ਸੰਘਰਸ਼ ਦੀ ਹਮਾਇਤ ’ਚ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ...

  • fb
  • twitter
  • whatsapp
  • whatsapp
featured-img featured-img
ਜ਼ੀਰਾ ਵਿੱਚ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਫਾਈ ਕਰਮਚਾਰੀ।
Advertisement

ਆਊਟਸੋਰਸ ਪ੍ਰਬੰਧ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਦਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਲਈ ਨਿਗਮ ਦੇ ਮੁੱਖ ਦਫ਼ਤਰ ’ਚ ਧਰਨਾ ਅੱਜ 9ਵੇਂ ਦਿਨ ਵੀ ਜਾਰੀ ਰਿਹਾ। ਸੰਘਰਸ਼ ਦੀ ਹਮਾਇਤ ’ਚ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਤੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਪਾਲ ਨੇ ਵੀ ਸਾਥੀਆਂ ਸਣੇ ਸ਼ਿਰਕਤ ਕੀਤੀ। ਸਫ਼ਾਈ ਸੇਵਕ ਆਗੂ ਗੁਲਸ਼ਨ ਕੁਮਾਰ, ਮੰਗਤ ਰਾਮ ਤੇ ਸੱਤ ਪਾਲ ਨੇ ਕਿਹਾ ਕਿ ਮਿਉਂਸਿਪਲ ਕਾਮਿਆਂ ਦੀ 8 ਜੁਲਾਈ ਤੋਂ ਮੁੜ ਸ਼ੁਰੂ ਹੋਈ ਹੜਤਾਲ ਕਾਰਨ ਸ਼ਹਿਰ ’ਚ ਕੂੜਾ ਇਕੱਠਾ ਕਰਨਾ, ਸਟਰੀਟ ਲਾਈਟਾਂ ਦੀ ਮੁਰੰਮਤ, ਪਾਣੀ ਸਪਲਾਈ ਅਤੇ ਸਫ਼ਾਈ ਨਾਲ ਸਬੰਧਤ ਸੇਵਾਵਾਂ ਸਣੇ ਹੋਰ ਰੁਟੀਨ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਤਿ ਗੰਦਗੀ ’ਚ ਜਾਨ ਨੂੰ ਦਾਅ ’ਤੇ ਲਾ ਕੇ ਡਿਊਟੀ ਨਿਭਾਉਣ ਦੇ ਬਾਵਜੂਦ ਕਾਮੇ ਬਹੁਤ ਘੱਟ ਉਜ਼ਰਤਾਂ ’ਤੇ ਆਊਟਸੋਰਸ ਪ੍ਰਥਾ ਅਧੀਨ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਸੇਵਾਵਾਂ ਤੇ ਮਾਨਵੀ ਅਧਿਕਾਰਾਂ ਦੇ ਮੱਦੇਨਜ਼ਰ ਇਨ੍ਹਾਂ ਮਿਉਂਸਪਲ ਕਾਮਿਆਂ ਨੂੰ ਫੌਰੀ ਰੈਗੂਲਰ ਕੀਤਾ ਜਾਵੇ।

ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਕਾ. ਨਰਾਇਣ ਦੱਤ ਤੇ ਡਾ. ਰਜਿੰਦਰ ਪਾਲ ਨੇ ਕਿਹਾ ਕਿ ਇਨ੍ਹਾਂ ਸਿਰੜੀ ਕਾਮਿਆਂ ਦਾ ਸੰਘਰਸ਼ ਪੰਜਾਬ ਸਰਕਾਰ ਨੂੰ ਝੁਕਣ ਲਈ ਮਜਬੂਰ ਕਰੇਗਾ। ਇਸ ਸਮੇਂ ਬਿੰਦੂ ਰਾਣੀ ਤੇ ਰਮੇਸ਼ ਕੁਮਾਰ ਨੇ 17 ਜੁਲਾਈ ਨੂੰ ਬਰਨਾਲਾ ਸ਼ਹਿਰ ’ਚ ਕੀਤੇ ਜਾਣ ਵਾਲੇ ਮਾਰਚ ਵਿੱਚ ਸਾਰੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisement

ਫ਼ਾਜ਼ਿਲਕਾ (ਪਰਮਜੀਤ ਸਿੰਘ): ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਕਈ ਮੁਹੱਲਿਆਂ ਵਿੱਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੜਕਾਂ ਅਤੇ ਗਲੀਆਂ ਦੇ ਕਿਨਾਰਿਆਂ ’ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਵਿੱਚ ਕੂੜਾ ਇਕੱਠਾ ਹੋਣ ਕਾਰਨ ਬਦਬੂ ਫੈਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਗੰਦਗੀ ਕਾਰਨ ਮੱਛਰ ਅਤੇ ਮੱਖੀਆਂ ਦੀ ਗਿਣਤੀ ਵੀ ਵਧ ਰਹੀ ਹੈ।

Advertisement

ਜਲਾਲਾਬਾਦ (ਕੁਲਦੀਪ ਬਰਾੜ): ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਸਫ਼ਾਈ ਸੇਵਕ ਯੂਨੀਅਨ ਜਲਾਲਾਬਾਦ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਸ਼ਹਿਰ ਵਿੱਚ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਮੁਹੱਲਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਸ਼ਹਿਰ ਵਾਸੀਆਂ ਨੂੰ ਗੰਦਗੀ ਅਤੇ ਬਦਬੂ ਕਾਰਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਵੀ ਪ੍ਰਸ਼ਾਸਨ ਤੋਂ ਜਲਦ ਹੱਲ ਕੱਢਣ ਦੀ ਮੰਗ ਕੀਤੀ ਹੈ। ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਸਵੀਕਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।

ਤਲਵੰਡੀ ਭਾਈ (ਸੁਦੇਸ਼ ਕੁਮਾਰ ਹੈਪੀ): ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਸਬਾ ਮੁੱਦਕੀ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗ ਚੁੱਕੇ ਹਨ। ਨਾਲੇ-ਨਾਲੀਆਂ ਬੰਦ ਹੋਣ ਕਾਰਨ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਭਰ ਰਿਹਾ ਹੈ। ਸ਼ਹਿਰ ਦੇ ਹਰ ਕੋਨੇ ਵਿੱਚ ਗੰਦਗੀ ਤੇ ਬਦਬੂ ਦਾ ਆਲਮ ਹੈ। ਗੰਦਾ ਪਾਣੀ ਗਲੀਆਂ ਵਿੱਚ ਭਰਨ ਕਾਰਨ ਮੱਛਰਾਂ ਦੀ ਬਹੁਤਾਤ ਹੋ ਰਹੀ ਹੈ। ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ਹਿਰੀਆਂ ਦੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਹੈ ਕਿ ਸਫ਼ਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ। ਸਫ਼ਾਈ ਕਰਮਚਾਰੀਆਂ ਨੇ ਅੱਜ ਪ੍ਰਧਾਨ ਦੀਪਕ ਕੁਮਾਰ ਦੀ ਅਗਵਾਈ ਵਿੱਚ ਸਰਕਾਰ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਸਫ਼ਾਈ ਸੇਵਕਾਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਨੂੰ ਜਗਾਉਣ ਲਈ ਆਗਾਮੀ ਦਿਨਾਂ ਵਿੱਚ ਮਰੇ ਹੋਏ ਪਸ਼ੂ ਆਦਿ ਚੌਕਾਂ ਅਤੇ ਗਲੀ-ਮੁਹੱਲਿਆਂ ਵਿੱਚ ਸੁੱਟੇ ਜਾਣਗੇ।

ਸਫ਼ਾਈ ਸੇਵਕ ਯੂਨੀਅਨ ਨੇ ਰੋਸ ਮਾਰਚ ਕੱਢਿਆ

ਜ਼ੀਰਾ (ਹਰਮੇਸ਼ਪਾਲ ਨੀਲੇਵਾਲ): ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਸਫ਼ਾਈ ਸੇਵਕ ਯੂਨੀਅਨ ਜ਼ੀਰਾ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਕੇ ਰੋਸ ਮਾਰਚ ਕੀਤਾ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇ ਲਾਏ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਨਹੀਂ ਮੰਨਦੀ ਤਾਂ ਨਵੀਂ ਰੂਪ-ਰੇਖਾ ਤਿਆਰ ਕਰਦੇ ਹੋਏ ਪੰਜਾਬ ਭਰ ਵਿਚ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਕੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ, ਵਾਈਸ ਪ੍ਰਧਾਨ ਰੋਹਣ ਕ੍ਰੋਤੀਆ, ਚੇਅਰਮੈਨ ਵਿਸ਼ਨੂ ਕ੍ਰੋਤੀਆ, ਵਾਈਸ ਚੇਅਰਮੈਨ ਕੱਲੂ ਰਾਮ, ਸੈਕਟਰੀ ਅਜੇ ਕੁਮਾਰ, ਸਹਾਇਕ ਸੈਕਟਰੀ ਕਰਨ ਕੁਮਾਰ, ਕੈਸ਼ੀਅਰ ਸੋਹਨ ਲਾਲ, ਅਮਿਤ ਕੁਮਾਰ, ਅਸ਼ੋਕ ਕੁਮਾਰ, ਸਲਾਹਕਾਰ ਗਿਰਧਾਰੀ ਲਾਲ ਆਦਿ ਹਾਜ਼ਰ ਸਨ।

Advertisement
×