Sanitation Workers Strike: ਦਫ਼ਤਰ ਦਾ ਗੇਟ ਬੰਦ ਕਰ ਕੇ ਮੁਜ਼ਾਹਰਾ
ਨਗਰ ਪਾਲਿਕਾ ਕਾਲਾਂਵਾਲੀ ਦੇ ਸਫ਼ਾਈ ਕਰਮਚਾਰੀਆਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਸੂਬਾ ਯੂਨੀਅਨ ਦੇ ਸੱਦੇ ’ਤੇ ਨਗਰ ਪਾਲਿਕਾ ਦੇ ਦਫਤਰ ਦੇ ਗੇਟ ਨੂੰ ਤਾਲਾ ਲਾ ਰੋਸ ਮੁਜ਼ਾਹਰਾ ਕੀਤਾ। ਹੜਤਾਲੀ ਸਫ਼ਾਈ ਕਰਮਚਾਰੀਆਂ ਦਾ ਸਮਰਥਨ ਕਰਨ ਪਹੁੰਚੇ ਅਧਿਆਪਕ ਯੂਨੀਅਨ ਦੇ ਸਾਬਕਾ ਪ੍ਰਧਾਨ...
ਨਗਰ ਪਾਲਿਕਾ ਕਾਲਾਂਵਾਲੀ ਦੇ ਸਫ਼ਾਈ ਕਰਮਚਾਰੀਆਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਸੂਬਾ ਯੂਨੀਅਨ ਦੇ ਸੱਦੇ ’ਤੇ ਨਗਰ ਪਾਲਿਕਾ ਦੇ ਦਫਤਰ ਦੇ ਗੇਟ ਨੂੰ ਤਾਲਾ ਲਾ ਰੋਸ ਮੁਜ਼ਾਹਰਾ ਕੀਤਾ। ਹੜਤਾਲੀ ਸਫ਼ਾਈ ਕਰਮਚਾਰੀਆਂ ਦਾ ਸਮਰਥਨ ਕਰਨ ਪਹੁੰਚੇ ਅਧਿਆਪਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੇਵਾਮੁਕਤ ਮਾਸਟਰ ਫੂਲ ਸਿੰਘ ਲੁਹਾਣੀ ਨੇ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਲੜ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ। ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੂੰ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਰਵੱਈਆ ਢੁੱਕਵਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਸੜਕਾਂ ’ਤੇ ਉਤਰਨ ਅਤੇ ਆਪਣੇ ਹੱਕਾਂ ਲਈ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਅਸਰ ਸ਼ਹਿਰ ਦੀ ਸਫ਼ਾਈ ’ਤੇ ਪੈ ਰਿਹਾ ਹੈ।
ਸਫ਼ਾਈ ਕਾਮਿਆਂ ਵੱਲੋਂ ਮੁੜ ਹੜਤਾਲ
ਮਾਨਸਾ (ਪੱਤਰ ਪ੍ਰੇਰਕ): ਨਿਊ ਸਫ਼ਾਈ ਸੇਵਕ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਕੰਮ ਛੋੜ ਹੜਤਾਲ ਆਰੰਭ ਕਰਦਿਆਂ ਇਥੇ ਨਗਰ ਕੌਸਲ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਧਰਨਾ ਲਾਇਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਪਰ ਅੱਜ ਤੱਕ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਜਥੇਬੰਦੀ ਦੇ ਸਰਪ੍ਰਸਤ ਜਤਿੰਦਰ ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਨੂੰ ਇੱਕ ਮਹੀਨਾ ਬੀਤ ਚੁੱਕਾ ਹੈ ਪਰ ਨਗਰ ਕੌਸਲ ਮਾਨਸਾ ਦੇ ਅਧਿਕਾਰੀਆਂ ਵੱਲੋਂ ਹਾਲੇ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨਗਰ ਕੌਲ ਵੱਲੋਂ ਕੋਈ ਵੀ ਮਤਾ ਪਾਸ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਮੁੜ ਤੋਂ ਹੜਤਾਲ ’ਤੇ ਚਲੇ ਗਏ ਹਨ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਚੌਹਾਨ ਨੇ ਕਿਹਾ ਕਿ ਹੁਣ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢੀ ਜਾਵੇਗੀ।

