DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sanitation Workers Strike: ਸਫ਼ਾਈ ਸੇਵਕਾਂ ਵੱਲੋਂ ਅੱਜ Punjab ਬੰਦ ਦਾ ਐਲਾਨ

ਫ਼ਿਰੋਜ਼ਪੁਰ ਨਗਰ ਕੌਂਸਲ ਮੁਲਾਜ਼ਮਾਂ ਦਾ ਪ੍ਰਦਰਸ਼ਨ ਜਾਰੀ; ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਫਿਰੋਜ਼ਪੁਰ ਵਿੱਚ ਰੋਸ ਧਰਨਾ ਦਿੰਦੇ ਹੋਏ ਸਫਾਈ ਕਰਮਚਾਰੀ।
Advertisement

ਫ਼ਿਰੋਜ਼ਪੁਰ ਸ਼ਹਿਰ ਦੀ ਸਫ਼ਾਈ ਸੇਵਕ ਯੂਨੀਅਨ ਦਾ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਧਰਨਾ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪ੍ਰਧਾਨ ਡੈਨੀ ਅਤੇ ਸਕੱਤਰ ਰਾਮ ਚਰਨ ਦੀ ਅਗਵਾਈ ਹੇਠ ਯੂਨੀਅਨ ਆਗੂਆਂ ਨੇ ਸੰਘਰਸ਼ ਤਿੱਖਾ ਕਰਦਿਆਂ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ।

ਮੁਲਾਜ਼ਮਾਂ ਨੇ ਠੇਕਾ ਪ੍ਰਣਾਲੀ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਊਟਸੋਰਸਿੰਗ ਰਾਹੀਂ ਕੰਮ ਕਰਦੇ ਮਾਲੀ, ਬੇਲਦਾਰ, ਇਲੈਕਟ੍ਰੀਸ਼ਨ, ਡਰਾਈਵਰ, ਸਫ਼ਾਈ ਸੇਵਕ, ਸੀਵਰਮੈਨ, ਕਲਰਕ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਵਿਭਾਗ ਅਧੀਨ ਰੈਗੂਲਰ ਕਰਨ ਲਈ ਕਿਹਾ। ਉਨ੍ਹਾਂ 10 ਸਾਲਾ ਨੀਤੀ ਰੱਦ ਕਰ ਕੇ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ। ਮੁਲਾਜ਼ਮਾਂ ਨੇ ਯੂ ਪੀ ਐੱਸ ਰੱਦ ਕਰ ਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਣ, ਵਿਸ਼ੇਸ਼ ਤਨਖਾਹ ਦਸ ਹਜ਼ਾਰ ਰੁਪਏ ਕਰਨ ਅਤੇ ਭੱਤਿਆਂ ਵਿੱਚ ਚਾਰ ਗੁਣਾ ਵਾਧਾ ਕਰਨ ਉੱਤੇ ਜ਼ੋਰ ਦਿੱਤਾ।

Advertisement

ਭੁੱਚੋ ਮੰਡੀ (ਪੱਤਰ ਪ੍ਰੇਰਕ): ਨਗਰ ਕੌਂਸਲ ਦੇ ਦਰਜਾ ਚਾਰ ਮੁਲਾਜ਼ਮਾਂ ਦਾ ਧਰਨਾ 22ਵੇਂ ਦਿਨ ਵੀ ਜਾਰੀ ਰਿਹਾ। ਸਫ਼ਾਈ ਸੇਵਕਾਂ ਨੇ ਵਪਾਰਕ ਜਥੇਬੰਦੀਆਂ ਨੂੰ ਪੱਤਰ ਸੌਂਪ ਕੇ 30 ਜੁਲਾਈ ਦਾ ਬੰਦ ਸਫ਼ਲ ਬਣਾਉਣ ਦੀ ਅਪੀਲ ਕੀਤੀ ਅਤੇ ਦੁਕਾਨਦਾਰਾਂ ਨੂੰ ਕਾਰੋਬਾਰ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਰਮੇਸ਼ ਪ੍ਰਭੂ, ਲਛਮਣ ਦਾਸ, ਸੰਜੀਵ ਕੁਮਾਰ, ਦਰਸ਼ਨਾ ਦੇਵੀ, ਲਾਲ ਸਿੰਘ ਤੇ ਹਰਦੇਵ ਸਿੰਘ ਹਾਜ਼ਰ ਸਨ।

Advertisement

ਜਨਤਕ ਜਥੇਬੰਦੀਆਂ ਵੱਲੋਂ ਹਮਾਇਤ

ਮਾਨਸਾ (ਪੱਤਰ ਪ੍ਰੇਰਕ): ਜਨਤਕ ਜਥੇਬੰਦੀਆਂ ਨੇ ਸਫ਼ਾਈ ਸੇਵਕ ਯੂਨੀਅਨ ਦੇ 30 ਜੁਲਾਈ ਵਾਲੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ। ਆਗੂ ਰਾਜਵਿੰਦਰ ਰਾਣਾ ਨੇ ਸਰਕਾਰੀ ਤਸ਼ੱਦਦ ਦੀ ਨਿਖੇਧੀ ਕਰਦਿਆਂ ਲਾਠੀਚਾਰਜ ਕਰਨ ਵਾਲੇ ਡੀ ਐੱਸ ਪੀ ਖ਼ਿਲਾਫ਼ ਕੇਸ ਦਰਜ ਕਰਨ ਅਤੇ ਸਾਰੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ।

Advertisement
×