ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਫ਼ਾਈ ਸੇਵਕਾਂ ਦੀ ਕੰਮ ਛੋੜ ਹੜਤਾਲ ਜਾਰੀ

ਮਾਨਸਾ ਸ਼ਹਿਰ ਦੀਆਂ ਮੁੱਖ ਥਾਵਾਂ ’ਤੇ ਕੂੜੇ ਦੇ ਲੱਗੇ ਢੇਰ
ਨਗਰ ਕੌਸਲ ਮਾਨਸਾ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਸਫ਼ਾਈ ਸੇਵਕ। -ਫੋਟੋ: ਸੁਰੇਸ਼
Advertisement
ਜੋਗਿੰਦਰ ਸਿੰਘ ਮਾਨ

ਮਾਨਸਾ, 2 ਜੂਨ

Advertisement

ਸਫ਼ਾਈ ਸੇਵਕ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਆਰੰਭੀ ਕੰਮ ਛੋੜ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਯੂਨੀਅਨ ਵੱਲੋਂ ਨਗਰ ਕੌਸਲ ਦਫ਼ਤਰ ਅੱਗੇ ਲਾਏ ਧਰਨੇ ਦੌਰਾਨ ਮੰਚ ਤੋਂ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਉਨਾ ਚਿਰ ਤੱਕ ਉਹ ਟੱਸ ਤੋਂ ਮੱਸ ਨਹੀਂ ਹੋਣਗੇ।

ਉਧਰ ਮਾਨਸਾ ਸ਼ਹਿਰ ’ਚ ਇਨ੍ਹਾਂ ਸਫ਼ਾਈ ਸੇਵਕਾਂ ਦੇ ਹੜਤਾਲ ’ਤੇ ਜਾਣ ਕਾਰਨ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਅਤੇ ਮੁੱਖ ਬਾਜ਼ਾਰਾਂ, ਜ਼ਿਲ੍ਹਾ ਕਚਹਿਰੀ ਰੋਡ ਸਮੇਤ ਹੋਰਨਾਂ ਥਾਵਾਂ ’ਤੇ ਕੂੜੇ ਦੇ ਢੇਰ ਲੱਗਣ ਲੱਗੇ ਹਨ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਪ੍ਰਧਾਨ ਮਨੋਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਹੱਲ ਨਾ ਕਰਨ ਕਾਰਨ ਉਨ੍ਹਾਂ ਨੂੰ ਕੰਮ ਛੋੜ ਹੜਤਾਲ ਕਰਨੀ ਪਈ ਹੈ। ਉਨ੍ਹਾਂ ਮੰਗ ਕੀਤੀ ਨਗਰ ਕੌਸਲ ਵਿਖੇ ਕੰਮ ਕਰਦੇ 105 ਆਊਟਸੋਰਸ ਸਫ਼ਾਈ ਕਰਮਚਾਰੀਆਂ ਨੂੰ ਠੇਕਾ ’ਤੇ ਕਰਨ, ਰੈਗੂਲਰ ਸਫ਼ਾਈ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵਰਦੀਆਂ ਅਤੇ ਸਾਬਣਾਂ ਸਮੇਤ ਹੋਰ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜੇ ਵੀ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।

ਯੂਨੀਅਨ ਦੇ ਆਗੂ ਮੁਕੇਸ਼ ਕੁਮਾਰ ਨੇ ਕਿਹਾ ਕਿ ਭਲਕੇ ਜ਼ਿਲ੍ਹੇ ਦੀਆਂ ਸਮੂਹ ਸੱਤ ਨਗਰ ਕੌਸਲਾਂ/ਪੰਚਾਇਤਾਂ ਦੇ ਸਫ਼ਾਈ ਸੇਵਾਵਾਂ ਵੱਲੋਂ ਵਿਭਾਗ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਵਿਨੋਦ ਕੁਮਾਰ, ਪ੍ਰਵੀਨ ਕੁਮਾਰ, ਸੰਜੀਵ ਕੁਮਾਰ, ਪਵਨ ਕੁਮਾਰ, ਰਾਜ ਕੁਮਾਰ ਅਤੇ ਸੁਖਦੇਵ ਸਿੰਘ ਨੇ ਵੀ ਸੰਬੋਧਨ ਕੀਤਾ।

Advertisement