141 ਵਾਰ ਖੂਨਦਾਨ ਕਰਨ ਵਾਲੇ ਮਾਨਸਾ ਦੇ ਸਵੈ-ਇੱਛਕ ਖੂਨਦਾਨੀ ਸੰਜੀਵ ਪਿੰਕਾ ਨੂੰ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਹੋਏ ਇੱਕ ਸਮਾਗਮ ਦੌਰਾਨ ਕੀਤਾ ਗਿਆ।
ਸਨਮਾਨ ਹਾਸਲ ਕਰਕੇ ਵਾਪਸ ਪਰਤੇ ਸੰਜੀਵ ਪਿੰਕਾ ਦਾ ਅੱਜ ਇਥੇ ਸ਼ਹਿਰ ਦੀਆਂ ਅਨੇਕਾਂ ਜਥੇਬੰਦੀਆਂ ਵੱਲੋਂ ਇਸ ਪ੍ਰਾਪਤੀ ਵਿਸ਼ੇਸ ਸਨਮਾਨ ਕੀਤਾ ਗਿਆ।ਰੈਡ ਕਰਾਸ ਸੁਸਾਇਟੀ ਪੰਜਾਬ ਵਲੋਂ ਅਜਿਹੇ ਸਨਮਾਨ ਪੰਜਾਬ ਦੇ 100 ਵਾਰ ਤੋਂ ਵੱਧ ਖੂਨਦਾਨ ਕਰਨ ਵਾਲੇ ਵੱਖ-ਵੱਖ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਪ੍ਰਦਾਨ ਕੀਤੇ ਗਏ।
ਇਸ ਸਨਮਾਨ ਵਿੱਚ ਉਨ੍ਹਾਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ।
ਅੱਜ ਇਥੇ ਸੰਜੀਵ ਪਿੰਕਾ ਨੂੰ ਇਹ ਸਨਮਾਨ ਮਿਲਣ ਤੋਂ ਬਾਅਦ ਡਾ. ਤੇਜਿੰਦਰਪਾਲ ਸਿੰਘ ਰੇਖੀ,ਡਾ.ਮਨੋਜ ਮਿੱਤਲ,ਡਾ. ਵਰੁਣ ਮਿੱਤਲ, ਸੀਨੀਅਰ ਸਿਟੀਜਨ ਕੌਂਸਲ ਦੇ ਚੇਅਰਮੈਨ ਅਸ਼ੋਕ ਗਰਗ,ਅਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਸਤਿਗੁਰੂ ਸੇਵਾ ਟਰਸੱਟ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾ, ਬਲਜੀਤ ਸ਼ਰਮਾ, ਅਪੈਕਸ ਕਲੱਬ ਦੇ ਸਰਪ੍ਰਸਤ ਸੁਰੇਸ਼ ਜਿੰਦਲ, ਵਾਈਸ ਪ੍ਰਧਾਨ ਅਸ਼ਵਨੀ ਜਿੰਦਲ, ਕਮਲ ਗਰਗ,ਬਨੀਤ ਗੋਇਲ, ਧੀਰਜ ਬਾਂਸਲ, ਅਨਿਲ ਗਰਗ, ਸਤੀਸ਼ ਗਰਗ ਨੇ ਕਿਹਾ ਕਿ ਅਜਿਹੇ ਸਨਮਾਨ ਲੋਕਾਂ ਲਈ ਪ੍ਰੇਰਨਾਮਈ ਹੁੰਦੇ ਹਨ।