ਨਛੱਤਰ ਸਿੰਘ ਸਕੂਲ 'ਚ ਬੱਚਿਆਂ ਨੂੰ ਬੂਟੇ ਵੰਡੇ
ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿੱਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਦੇ ਬੱਚਿਆਂ ਨੂੰ 90 ਬੂਟੇ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ ਨੇ ਬੂਟਿਆਂ ਦੀ ਵੰਡ ਕਰਦਿਆਂ ਕਿਹਾ ਕਿ ਪ੍ਰਦੂਸ਼ਿਤ ਹੋ...
Advertisement
ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿੱਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਦੇ ਬੱਚਿਆਂ ਨੂੰ 90 ਬੂਟੇ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ ਨੇ ਬੂਟਿਆਂ ਦੀ ਵੰਡ ਕਰਦਿਆਂ ਕਿਹਾ ਕਿ ਪ੍ਰਦੂਸ਼ਿਤ ਹੋ ਰਿਹਾ ਵਾਤਾਵਰਨ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਚੇਅਰਪਰਸਨ ਰਾਜਵਿੰਦਰ ਕੌਰ, ਕੁਲਵੰਤ ਸਿੰਘ, ਬਲਦੇਵ ਸਿੰਘ, ਜਗਦੀਪ ਸਿੰਘ, ਰਮਨਦੀਪ ਕੌਰ, ਸੁਖਪਾਲ ਕੌਰ, ਸੁਖਦੀਪ ਕੌਰ, ਨਵਦੀਪ ਕੌਰ, ਕੁਲਵੀਰ ਕੌਰ ਤੇ ਵੀਰਪਾਲ ਕੌਰ ਹਾਜ਼ਰ ਸਨ।
Advertisement
Advertisement