ਖਾਲਸਾ ਕਾਲਜ ਭਗਤਾ ਭਾਈ ’ਚ ਬੂਟੇ ਲਾਏ
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਐੱਨਐੱਸਐੱਸ ਯੂਨਿਟ ਅਤੇ ਈਕੋ ਕਲੱਬ ਵੱਲੋਂ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ 'ਏਕ ਪੇੜ ਮਾਂ ਕੇ ਨਾਮ' ਤਹਿਤ ਕਾਲਜ ਕੈਂਪਸ 'ਚ ਬੂਟੇ ਲਗਾਏ ਗਏ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਾਤਾਵਰਨ ਦੀ...
Advertisement
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਐੱਨਐੱਸਐੱਸ ਯੂਨਿਟ ਅਤੇ ਈਕੋ ਕਲੱਬ ਵੱਲੋਂ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ 'ਏਕ ਪੇੜ ਮਾਂ ਕੇ ਨਾਮ' ਤਹਿਤ ਕਾਲਜ ਕੈਂਪਸ 'ਚ ਬੂਟੇ ਲਗਾਏ ਗਏ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਾਤਾਵਰਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਵਾਤਾਵਰਨ ਨੂੰ ਸੁੱਧ ਅਤੇ ਸਾਫ਼ ਸੁਥਰਾ ਬਣਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਪੂਰੀ ਸੰਭਾਲ ਕਰਨੀ ਚਾਹੀਦੀ ਹੈ। ਐੱਨਐੱਸਐੱਸ ਯੂਨਿਟ ਦੇ ਮੁਖੀ ਪ੍ਰੋ. ਰਮਨਦੀਪ ਕੌਰ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਰਮਨਪ੍ਰੀਤ ਕੌਰ ਅਤੇ ਈਕੋ ਕਲੱਬ ਦੇ ਇੰਚਾਰਜ਼ ਪ੍ਰੋ. ਅਮਨਦੀਪ ਕੌਰ ਹਾਜ਼ਰ ਸਨ।
Advertisement
Advertisement
×