ਤਪਾ ਮੰਡੀ: ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂੀਅਨ ਸੁਬਾ ਪੱਧਰੀ ਚੋਣ ਮੀਟਿੰਗ ਹੋਈ। ਇਸ ਵਿਚ ਸਰਬਸੰਮਤੀ ਨਾਲ ਨੇੜਲੇ ਪਿੰਡ ਤਾਜੋਕੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸੇਵਾ ਨਿਭਾ ਰਹੇ ਸਰਬਜੀਤ ਸਿੰਘ ਨੂੰ ਆਊਟ ਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। -ਪੱਤਰ ਪ੍ਰੇਰਕ