ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਚੈੱਕ ਵੰਡੇ
ਮਖੂ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਅਤੇ ਪੰਜਾਬ ਪ੍ਰਧਾਨ ਸ ਗੁਰਬਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਮਖੂ ਵਿਚ ਇਲਾਕੇ ਨਾਲ ਸਬੰਧਤ 81 ਲੋੜਵੰਦਾਂ ਨੂੰ 62 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ...
Advertisement
ਮਖੂ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਅਤੇ ਪੰਜਾਬ ਪ੍ਰਧਾਨ ਸ ਗੁਰਬਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਮਖੂ ਵਿਚ ਇਲਾਕੇ ਨਾਲ ਸਬੰਧਤ 81 ਲੋੜਵੰਦਾਂ ਨੂੰ 62 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਮੌਜੂਦ ਸਨ। ਆਗੂਆਂ ਨੇ ਦੱਸਿਆ ਕਿ ਡਾ. ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਅੰਦਰ 182 ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਜਾ ਰਹੇ ਹਨ। ਇਸ ਮੌਕੇ ਕਿਰਨ ਪੇਂਟਰ, ਕੰਪਿਊਟਰ ਟੀਚਰ ਮਨਪ੍ਰੀਤ ਸਿੰਘ, ਅਰਜਨ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×