DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sarbjit Singh Khalsa: ਸੰਸਦ ਮੈਂਬਰ ਨੇ ਸੜਕਾਂ ਦੇ ਨੀਂਹ ਪੱਥਰ ਰੱਖੇ

ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਦੋ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਪਿੰਡ ਬੱਧਨੀ ਤੋਂ ਰਾਊਕੇ ਅਤੇ ਜਵਾਹਰ ਸਿੰਘ ਵਾਲਾ ਤੱਕ ਲਗਪਗ 4 ਕਿਲੋਮੀਟਰ ਲੰਬੀ ਸੜਕ ’ਤੇ ਕਰੀਬ 4.90 ਕਰੋੜ ਖ਼ਰਚ ਆਵੇਗਾ ਅਤੇ...

  • fb
  • twitter
  • whatsapp
  • whatsapp
featured-img featured-img
ਸੜਕ ਦਾ ਨੀਂਹ ਪੱਥਰ ਰੱਖਦੇ ਹੋਏ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ।
Advertisement

ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਦੋ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਪਿੰਡ ਬੱਧਨੀ ਤੋਂ ਰਾਊਕੇ ਅਤੇ ਜਵਾਹਰ ਸਿੰਘ ਵਾਲਾ ਤੱਕ ਲਗਪਗ 4 ਕਿਲੋਮੀਟਰ ਲੰਬੀ ਸੜਕ ’ਤੇ ਕਰੀਬ 4.90 ਕਰੋੜ ਖ਼ਰਚ ਆਵੇਗਾ ਅਤੇ ਸੜਕ ਨਵੀਂ ਤਕਨੀਕ ਨਾਲ ਤਿਆਰ ਹੋਵੇਗੀ। ਦੂਜੀ ਸੜਕ ਬੱਧਨੀ ਕਲਾਂ ਤੋਂ ਲੋਪੋ ਹੁੰਦੀ ਹੋਈ ਮੱਲ੍ਹਾ ਤੱਕ ਲਗਪਗ 12 ਕਿਲੋਮੀਟਰ ਬਣਾਈ ਜਾਵੇਗੀ। ਇਸ ’ਤੇ ਕਰੀਬ 16 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਸ੍ਰੀ ਖ਼ਾਲਸਾ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਵਾਉਣਾ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਆਉਣ-ਜਾਣ ਦੇ ਰਾਹ ਹੋਰ ਸੁਖਾਲੇ ਹੋਣਗੇ। ਉਨ੍ਹਾਂ ਕਿਹਾ ਵਿਕਾਸ, ਲੋਕ ਸੇਵਾ ਅਤੇ ਇਲਾਕੇ ਦੀ ਤਰੱਕੀ ਲਈ ਯਤਨ ਜਾਰੀ ਰਹਿਣਗੇ।

ਇਲਾਕਾ ਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਖ਼ੁਸ਼ੀ ਪ੍ਰਗਟ ਕੀਤੀ। ਇਸ ਮੌਕੇ ਦਲੇਰ ਸਿੰਘ ਡੋਡ, ਗਿੱਲ ਰੌਂਤਾ, ਮਹਾਂਵੀਰ ਸਿੰਘ ਮੁਹਾਲੀ, ਬਸੰਤ ਸਿੰਘ ਦੌਲਤਪੁਰਾ, ਮਹਾਂ ਸਿੰਘ ਰਾਊਕੇ, ਜਗਜੀਵਨ ਸਿੰਘ ਹਰਦਿਆਲੇਆਣਾ, ਗੁਰਜੰਟ ਸਿੰਘ, ਜਸਵਿੰਦਰ ਸਿੰਘ ਸਿੱਧੂ ਧਰਮਕੋਟ, ਬੱਬੂ ਪਤੋ, ਕਰਮਜੀਤ ਸਿੰਘ, ਸਤਨਾਮ ਸਿੰਘ ਲੋਪੋ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਮੇਲ ਸਿੰਘ ਬਰਾੜ ਆਦਿ ਹਾਜ਼ਰ ਸਨ।

Advertisement

Advertisement
Advertisement
×