ਸਰਬਪਾਲ ਸ਼ਰਮਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਸਰਬਪਾਲ ਸ਼ਰਮਾ ਨੇ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਤੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦੇ ਡਾਇਰੈਕਟਰ ਵਜੋਂ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਬਾ ਭਜਨ...
Advertisement
ਸਰਬਪਾਲ ਸ਼ਰਮਾ ਨੇ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਤੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦੇ ਡਾਇਰੈਕਟਰ ਵਜੋਂ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਬਾ ਭਜਨ ਸਿੰਘ ਦੇ ਪੁੱਤਰ ਬਾਬਾ ਪ੍ਰਦੀਪ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਰਬਪਾਲ ਸ਼ਰਮਾ ਲੰਬੇ ਸਮੇਂ ਤੋਂ ਤਨਦੇਹੀ ਨਾਲ ਉਕਤ ਵਿਦਿਅਕ ਸੰਸਥਾਵਾਂ ਨਾਲ ਜੁੜੇ ਹੋਏ ਸਨ ਅਤੇ ਬੱਚਿਆਂ ਦੇ ਮਾਪਿਆਂ ਦੀ ਮੰਗ ’ਤੇ ਉਨ੍ਹਾਂ ਨੂੰ ਦੁਬਾਰਾ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਸਵੀਰ ਸਿੰਘ, ਨਿਰਭੈ ਸਿੰਘ ਸਿੱਧੂ, ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਸਿਮਰਪਾਲ ਸਿੰਘ, ਸੁਰਜਨ ਸਿੰਘ, ਸੰਤਾ ਸਿੰਘ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਦੇਵ ਸਿੰਘ, ਪ੍ਰਿੰਸੀਪਲ ਸੁਮਨ ਸ਼ਰਮਾ, ਸੁਖਪ੍ਰੀਤ ਸਿੰਘ, ਜਗਸੀਰ ਸਿੰਘ ਤੇ ਸਟਾਫ਼ ਹਾਜ਼ਰ ਸੀ।
Advertisement
Advertisement
×