ਬਲਜੀਤ ਸਿੰਘ
ਸਰਦੂਲਗੜ੍ਹ, 21 ਮਈ
ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਦੀ ਵਰਤੋਂ ਕਰਦਿਆਂ ਮੈਡੀਕਲ ਬਲਾਕ ਸਰਦੂਲਗੜ੍ਹ ਦੇ ਪਿੰਡ ਸਰਦੂਲੇਵਾਲਾ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਇਸ ਇਲਾਕੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਨੂੰ ਲਾਗੂ ਕਰਵਾਉਣ ਲਈ ਚਾਰ ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਡੀ.ਐਸ.ਪੀ. ਅਮਰਜੀਤ ਸਿੰਘ, ਐਸ.ਐਮ.ਓ. ਡਾ. ਪਿਯੂਸ਼ ਗੋਇਲ, ਐਸ.ਐਚ.ਓ. ਅਜੇ ਪਰੋਚਾ ਅਤੇ ਨਾਇਬ ਤਹਿਸੀਲਦਾਰ ਓਮ ਪ੍ਰਕਾਸ਼ ਜਿੰਦਲ ਸ਼ਾਮਲ ਹਨ।