ਬਲਜੀਤ ਸਿੰਘ
ਸਰਦੂਲਗੜ੍ਹ, 17 ਜੁਲਾਈ
ਹਲਕੇ ਦੇ ਪਿੰਡ ਬਾਜੇਵਾਲਾ ਵਿੱਚ ਖੇਤ ਮਜ਼ਦੂਰ ਦੀ ਖੇਤ ਝੋਨਾ ਲਗਾਉਂਦੇ ਸਮੇਂ ਦੌਰਾ ਪੈਣ ਕਾਰਨ ਮੌਤ ਹੋ ਗਈ। ਜਗਤਾਰ ਸਿੰਘ (32) ਪੁੱਤਰ ਬਿੱਲੂ ਸਿੰਘ ਆਪਣੇ ਸਾਥੀਆਂ ਸਮੇਤ ਖੇਤਾਂ ਵਿੱਚ ਝੋਨਾ ਲਗਾ ਰਿਹਾ ਸੀ ਤੇ ਉਸ ਨੂੰ ਅਚਾਨਕ ਦੌਰਾ ਪੈ ਗਿਆ। ਇਸ ਕਾਰਨ ਉਹ ਡਿੱਗ ਪਿਆ। ਉਸ ਦੇ ਸਾਥੀਆਂ ਵੱਲੋਂ ਉਸ ਨੂੰ ਇਲਾਜ ਲਈ ਤੁਰੰਤ ਮਾਨਸਾ ਦੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਪਰ ਹਸਪਤਾਲ ਪਹੁੰਚਦਿਆ ਹੀ ਉਸ ਦੀ ਮੌਤ ਹੋ ਗਈ। ਉਸ ਦੇ ਪਰਿਵਾਰ ਵਿੱਚ ਪਤਨੀ, ਨਾਬਾਲਗ ਲੜਕਾ ਤੇ ਲੜਕੀ ਅਤੇ ਪਿਤਾ ਹਨ। ਮਜ਼ਦੂਰ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਜਗਤਾਰ ਸਿੰਘ ਦੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ।