ਬਲਜੀਤ ਪਾਲ
ਸਰਦੂਲਗੜ੍ਹ, 9 ਫਰਵਰੀ
ਕਰੋਨਾ ਕਾਰਨ ਬੰਦ ਕੀਤੇ ਪ੍ਰਾਇਮਰੀ ਸਕੂਲਾਂ ਨੂੰ ਖੁੱਲ੍ਹਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐੱਸਡੀਐੱਮ ਦਫ਼ਤਰ ਸਰਦੂਲਗੜ੍ਹ ਵਿਖੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਕੂਲ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸਰਦੂਲਗੜ੍ਹ ਦੇ ਪ੍ਰਧਾਨ ਜਗਜੀਤ ਸਿੰਘ ਜਟਾਣਾ, ਰਮਨਦੀਪ ਸਿੰਘ ਕੁਸਲਾ, ਲੀਲਾ ਸਿੰਘ ਅਤੇ ਬਿੰਦਰ ਸਿੰਘ ਝੰਡਾ ਕਲਾਂ ਨੇ ਕਿਹਾ ਕਿ ਇਕ ਪਾਸੇ ਤਾਂ ਰਾਜਨੀਤਕ ਰੈਲੀਆਂ ਵਿੱਚ ਭਾਰੀ ਇਕੱਠ ਹੋ ਰਿਹਾ ਹੈ ਪਰ ਦੂਸਰੇ ਪਾਸੇ ਸਕੂਲਾਂ ਨੂੰ ਬੰਦ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋ ਐੱਸਡੀਐੱਮ ਸਰਦੂਲਗੜ੍ਹ ਦੇ ਨਾਮ ਉੱਪਰ ਨਾਈਬ ਤਹਿਸੀਲਦਾਰ ਬਲਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।