
ਬਲਜੀਤ ਸਿੰਘ
ਸਰਦੂਲਗੜ੍ਹ, 8 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕਿਸਾਨ ਆਗੂ ਸੂਬਾ ਪ੍ਰਧਾਨ ਮਲੂਕ ਸਿੰਘ ਅਤੇ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਘਾ ਦੀ ਅਗਵਾਈ ’ਚ ਮੌਸਮ ਦੀ ਮਾਰ ਕਾਰਨ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਨਾ ਮਿਲਣ ਕਰਕੇ ਫੱਤਾ ਮਾਲੋਕਾ ਦੇ ਨਜ਼ਦੀਕ ਭਾਖੜਾ ਨਹਿਰ ਪੁਲ ਜਾਮ ਕਰਕੇ ਮਾਨਸਾ-ਸਿਰਸਾ ਕੌਮੀ ਮਾਰਗ ਬੰਦ ਕਰ ਦਿੱਤਾ। ਕਿਸਾਨਾਂ ਮੰਗ ਕਰ ਰਹੇ ਹਨ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਤੇ ਸਰ੍ਹੋਂ ਦੇ ਹੋਏ ਨੁਕਸਾਨ ਦਾ ਸਰਕਾਰ ਢੁਕਵਾਂ ਮੁਆਵਜ਼ਾ ਨਹੀਂ ਦੇ ਰਹੀ। ਧਰਨੇ ਕਰਕੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਆ ਰਹੀ ਹੈ ਅਤੇ ਉਨ੍ਹਾਂ ਨੂੰ ਆਪਣਾ ਰਾਸਤਾ ਬਦਲਕੇ ਕਈ ਕਿਲੋਮੀਟਰ ਜ਼ਿਆਦਾ ਫਾਸਲਾਂ ਤੈਅ ਕਰਕੇ ਆਪਣੀ ਮੰਜ਼ਿਲ ਤੱਕ ਪਹੁੰਚਣਾ ਪੈ ਰਿਹਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ