ਬਲਜੀਤ ਸਿੰਘ
ਸਰਦੂਲਗੜ੍ਹ, 2 ਜਨਵਰੀ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਇਸ ਸ਼ਹਿਰ ਦੇ ਰੋੜਕੀ ਚੌਕ ਵਿਚ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਕਰਨ ਅਤੇ ਸ਼ਹਿਰ ਦੀਆਂ ਹੋਰ ਮੰਗਾਂ ਲਈ ਅਣਮਿੱਥੇ ਸਮੇਂ ਲਈ ਨਗਰ ਪੰਚਾਇਤ ਦੇ ਸਾਹਮਣੇ ਲਗਾਇਆ ਧਰਨਾ ਤੀਜੇ ਦਿਨ ਵਿਚ ਸ਼ਾਮਲ ਹੋ ਗਿਆ ਹੈ। ਅੱਜ ਧਰਨੇ ’ਚ ਭਰਾਤਰੀ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਵੱਲੋਂ ਸਮਰਥਨ ਕੀਤਾ ਗਿਆ। ਦਿਹਾਤੀ ਮਜ਼ਦੂਰ ਸਭਾ ਵੱਲੋ ਸੂਬਾ ਕਮੇਟੀ ਮੈਂਬਰ ਮੱਖਣ ਤਲਵੰਡੀ ਨੇ ਕਿਹਾ ਕਿ ਸ਼ਹਿਰ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਸਥਾਪਤ ਕਰਨ ਵਿੱਚ ਅੜਿੱਕਾ ਪਾਉਣ ਵਾਲੀ ਸੋਚ, ਉਹ ਸੋਚ ਹੈ ਜੋ ਹਮੇਸ਼ਾ ਕਿਰਤੀ ਕਿਸਾਨਾਂ ਦੇ ਖ਼ਿਲਾਫ਼ ਖੜੀ ਹੈ। ਇਸ ਸਮੇਂ ਨੌਜਵਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਬੰਸੀ ਲਾਲ ਅਤੇ ਰਵਿੰਦਰ ਸਿੰਘ ਲੋਹਗੜ੍ਹ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਕੁਝ ਰਾਜਨੀਤਕ ਲੋਕ ਮਿੱਠੀਆਂ ਗੋਲੀਆਂ ਦੇਣ ਤੋਂ ਗੁਰੇਜ਼ ਕਰਨ ਅਤੇ ਕੀਤੇ ਹੋਏ ਵਾਅਦੇ ਅਨੁਸਾਰ ਕੰਮ ਸ਼ੁਰੂ ਕਰਵਾਉਣ ਨਹੀਂ।