ਬਲਜੀਤ ਸਿੰਘ
ਸਰਦੂਲਗੜ੍ਹ, 17 ਫਰਵਰੀ
ਨੇੜਲੇ ਪਿੰਡ ਜਟਾਣਾ ਖੁਰਦ ਦੇ ਕਿਸਾਨ ਨੇ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਈ। ਜੱਗਾ ਸਿੰਘ (38) ਪੁੱਤਰ ਜਰਨੈਲ ਸਿੰਘ ਨੇ ਆਪਣੇ ਘਰ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦਿੱਤੀ। ਉਹ ਡੇਢ ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸ ਸਿਰ ਢਾਈ ਲੱਖ ਰੁਪਏ ਬੈਂਕ ਦਾ ਕਰਜ਼ਾ ਸੀ। ਕੁਝ ਸਮਾਂ ਪਹਿਲਾਂ ਉਸ ਦਾ ਪਿਤਾ ਵੀ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਗਿਆ ਸੀ। ਜੱਗਾ ਸਿੰਘ ਦੇ ਪਰਿਵਾਰ ’ਚ ਮਾਂ ਅਤੇ ਧੀ ਹਨ। ਪਤਾ ਲੱਗਣ ’ਤੇ ਉਸ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਲਿਜਾਇਆ ਗਿਆ। ਝੁਨੀਰ ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ, ਜਿਸ ਦਾ ਸਸਕਾਰ ਕਰ ਦਿੱਤਾ ਗਿਆ।