ਭਗਤਾ ਭਾਈ: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਗੁਰੂਸਰ ਦੇ ਮੌਜੂਦਾ ਕਾਂਗਰਸੀ ਸਰਪੰਚ ਰਾਮ ਸਰੂਪ ਸ਼ਰਮਾ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦਿਆਂ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਮਲੂਕਾ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਸੂਬੇ ਦੀ ਭਲਾਈ ਲਈ ਸਾਰਥਕ ਕਦਮ ਚੁੱਕੇ ਜਾਣਗੇ। ਇਸੇ ਤਰ੍ਹਾਂ ਪਿੰਡ ਦਿਆਲਪੁਰਾ ਭਾਈਕਾ ਵਿੱਚ ਚੋਣ ਮੁਹਿੰਮ ਦੌਰਾਨ 50 ਪਰਿਵਾਰ ਮਲੂਕਾ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਸੁਖਦੇਵ ਸਿੰਘ ਧਾਲੀਵਾਲ, ਅਜਾਇਬ ਹਮੀਰਗੜ੍ਹ, ਮਨਜੀਤ ਸਿੰਘ ਧੁੰਨਾ, ਭੁਪਿੰਦਰ ਗੁਰੂਸਰ, ਮਨਪ੍ਰੀਤ ਬਰਾੜ, ਇਕਬਾਲ ਸਿੰਘ, ਜਗਤਾਰ ਨੰਬਰਦਾਰ, ਜੱਸ ਔਲਖ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ