ਖਾਰੀ ਸੁਰੇਰਾ ਦਾ ਸਰਪੰਚ ਬਹਾਲ
ਪਿੰਡ ਖਾਰੀ ਸੁਰੇਰਾ ਦੇ ਸਰਪੰਚ ਜਸਵੰਤ ਸਿੰਘ ਨੂੰ ਕਮਿਸ਼ਨਰ ਨੇ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੂੰ ਜਾਤੀ ਆਧਾਰਿਤ ਕਥਿਤ ਦੁਰਵਿਵਹਾਰ, ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਹੁਕਮ ਡੀ ਸੀ ਨੇ ਜਾਂਚ ਕਮੇਟੀ ਦੀ...
ਪਿੰਡ ਖਾਰੀ ਸੁਰੇਰਾ ਦੇ ਸਰਪੰਚ ਜਸਵੰਤ ਸਿੰਘ ਨੂੰ ਕਮਿਸ਼ਨਰ ਨੇ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੂੰ ਜਾਤੀ ਆਧਾਰਿਤ ਕਥਿਤ ਦੁਰਵਿਵਹਾਰ, ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਹੁਕਮ ਡੀ ਸੀ ਨੇ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਜਾਰੀ ਕੀਤਾ ਸੀ। ਹੁਣ ਡੀ ਸੀ ਦੇ ਫੈਸਲੇ ਨੂੰ ਬਦਲਦਿਆਂ ਸਰਪੰਚ ਜਸਵੰਤ ਦੀ ਬਹਾਲੀ ਦਾ ਹੁਕਮ ਡਿਵੀਜ਼ਨਲ ਕਮਿਸ਼ਨਰ ਨੇ ਜਾਰੀ ਕੀਤਾ ਹੈ। ਜਸਵੰਤ ਸਿੰਘ ਨੇ ਡਿਵੀਜ਼ਨਲ ਕਮਿਸ਼ਨਰ ਨੂੰ ਪੱਤਰ ਭੇਜ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਹੁਣ ਸਰਪੰਚ ਨੂੰ ਬਹਾਲ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੀੜਤ ਦੀ ਨੁਮਾਇੰਦਗੀ ਕਰਦੇ ਹੋਏ ਦੀਨਦਿਆਲ ਨੇ ਕਿਹਾ ਕਿ 12 ਫਰਵਰੀ ਨੂੰ ਗ੍ਰਾਮ ਸਭਾ ਦੀ ਮੀਟਿੰਗ ਹੋਈ ਸੀ। ਇਸ ਦੌਰਾਨ ਸਰਪੰਚ ਜਸਵੰਤ ਸਿੰਘ ਲੋਕਾਂ ਤੋਂ ਖਾਲੀ ਕਾਗਜ਼ਾਂ ’ਤੇ ਦਸਤਖਤ ਕਰਵਾ ਰਹੇ ਸਨ। ਜਦੋਂ ਉਨ੍ਹਾਂ ਨੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਸਰਪੰਚ ਉਨ੍ਹਾਂ ਨਾਲ ਬਹਿਸ ਕਰਨ ਲੱਗ ਪਏ ਅਤੇ ਜਾਤੀਗਤ ਗਾਲ੍ਹਾਂ ਵੀ ਕੱਢੀਆਂ। ਦੀਨਦਿਆਲ ਨੇ ਡੀਸੀ ਕੋਲ ਸ਼ਿਕਾਇਤ ਦਰਜ ਕਰਵਾਕੇ ਜਾਂਚ ਦੀ ਮੰਗ ਕੀਤੀ। ਇਸ ਤੋਂ ਬਾਅਦ ਸਰਪੰਚ ਜਸਵੰਤ ਸਿੰਘ ਨੂੰ 8 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਨੇ ਮੁਅੱਤਲ ਕਰ ਦਿੱਤਾ ਸੀ।

