ਪਿੰਡ ਚੀਮਾ ਦੀ ਸਰਪੰਚ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ਾਂ ਹੇਠ ਮੁਅੱਤਲ : The Tribune India

ਪਿੰਡ ਚੀਮਾ ਦੀ ਸਰਪੰਚ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ਾਂ ਹੇਠ ਮੁਅੱਤਲ

ਪਿੰਡ ਚੀਮਾ ਦੀ ਸਰਪੰਚ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ਾਂ ਹੇਠ ਮੁਅੱਤਲ

ਲਖਵੀਰ ਸਿੰਘ ਚੀਮਾ

ਟੱਲੇਵਾਲ, 28 ਸਤੰਬਰ

ਪਿੰਡ ਚੀਮਾ ਦੀ ਸਰਪੰਚ ਨੂੰ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਤਹਿਤ ਪੰਚਾਇਤ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪਿੰਡ ਚੀਮਾ ਦੀ ਸਰਪੰਚ ਮਹਿੰਦਰ ਕੌਰ ਵੱਲੋਂ ਪਿੰਡ ਦੇ ਵਿਕਾਸ ਕੰਮਾਂ ਲਈ ਆਇਆ ਰੇਤਾ ਵੇਚ ਕੇ ਉਸ ਦਾ ਪੈਸਾ ਆਪਣੇ ਕੋਲ ਰੱਖ ਕੇ ਪੰਚਾਇਤ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਬਾਜ਼ੀਗਰ ਬਸਤੀ ਵਿੱਚ ਆਏ ਆਰ.ਓ. ਸਿਸਟਮ ਨੂੰ ਆਪਣੇ ਘਰ ਲਗਾ ਕੇ ਇਸ ਦੀ ਦੁਰਵਰਤੋਂ ਕੀਤੀ ਹੈ, ਜਿਸ ਕਾਰਨ ਪੰਚਾਇਤ ਨੂੰ 1.12 ਲੱਖ ਰੁਪਏ ਤੋਂ ਵੱਧ ਦਾ ਵਿੱਤੀ ਨੁਕਸਾਨ ਹੋਇਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅਜਿਹਾ ਕਰ ਕੇ ਸਰਪੰਚ ਨੇ ਆਪਣੇ ਫ਼ਰਜ਼ਾਂ ਵਿੱਚ ਘੋਰ ਕੁਤਾਹੀ ਕੀਤੀ ਹੈ, ਜਿਸ ਕਰ ਕੇ ਸਰਪੰਚ ਮਹਿੰਦਰ ਕੌਰ ਨੂੰ ਉਸ ਦੇ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਹੈ। ਇਸ ਮੁਅੱਤਲੀ ਦੌਰਾਨ ਸਰਪੰਚ ਨੂੰ ਪੰਚਾਇਤ ਦੀ ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ, ਮੁਅੱਤਲੀ ਦੌਰਾਨ ਪੰਚਾਇਤ ਦਾ ਰਿਕਾਰਡ, ਫੰਡ ਅਤੇ ਹੋਰ ਜਾਇਦਾਦ ਦਾ ਚਾਰਜ ਕਿਸੇ ਹੋਰ ਪੰਚਾਇਤੀ ਨੁਮਾਇੰਦੇ ਨੂੰ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬੀਡੀਪੀਓ ਸ਼ਹਿਣਾ ਨੂੰ ਆਦੇਸ਼ ਕੀਤੇ ਗਏ ਹਨ ਕਿ ਉਕਤ ਸਰਪੰਚ ਦੇ ਨਾਮ ’ਤੇ ਜੋ ਪੰਚਾਇਤ ਦੇ ਬੈਂਕ ਖਾਤੇ ਚੱਲ ਰਹੇ ਹਨ, ਉਨ੍ਹਾਂ ਨੂੰ ਸੀਲ ਕਰ ਕੇ ਉਸ ਪਾਸੋਂ ਚਾਰਜ ਲੈ ਕੇ ਰਿਪੋਰਟ ਵਿਭਾਗ ਨੂੰ ਭੇਜੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All