ਸਰਪੰਚ ਨੇ ਪੱਲਿਓਂ ਪੈਸੇ ਖਰਚ ਕੇ ਫਿਰਨੀ ’ਤੇ ਮਿੱਟੀ ਪਾਈ
ਪਿੰਡ ਤੁੰਗਵਾਲੀ ਦੇ ਨੌਜਵਾਨ ਸਰਪੰਚ ਜੋਗਿੰਦਰ ਸਿੰਘ ਬਰਾੜ ਪਿੰਡ ਦੀ ਨੁਹਾਰ ਬਦਲਣ ਲਈ ਜੀਅ ਜਾਨ ਨਾਲ ਮਿਹਨਤ ਕਰ ਰਿਹਾ ਹੈ। ਉਸ ਨੇ ਲੋਕਾਂ ਦੀ ਸਹੂਲਤ ਲਈ ਆਪਣੇ ਪੱਲਿਓਂ ਰੁਪਏ ਖਰਚ ਕੇ ਪਹਿਲਾਂ ਵੀ ਪਿੰਡ ਦੇ ਕਈ ਕੰਮ ਕਰਵਾਏ ਹਨ ਅਤੇ...
Advertisement
ਪਿੰਡ ਤੁੰਗਵਾਲੀ ਦੇ ਨੌਜਵਾਨ ਸਰਪੰਚ ਜੋਗਿੰਦਰ ਸਿੰਘ ਬਰਾੜ ਪਿੰਡ ਦੀ ਨੁਹਾਰ ਬਦਲਣ ਲਈ ਜੀਅ ਜਾਨ ਨਾਲ ਮਿਹਨਤ ਕਰ ਰਿਹਾ ਹੈ। ਉਸ ਨੇ ਲੋਕਾਂ ਦੀ ਸਹੂਲਤ ਲਈ ਆਪਣੇ ਪੱਲਿਓਂ ਰੁਪਏ ਖਰਚ ਕੇ ਪਹਿਲਾਂ ਵੀ ਪਿੰਡ ਦੇ ਕਈ ਕੰਮ ਕਰਵਾਏ ਹਨ ਅਤੇ ਹੁਣ ਸਾਰਾ ਖਰਚਾ ਕੋਲੋਂ ਕਰਕੇ ਪਿੰਡ ਦੀ ਫਿਰਨੀ ਦੀ ਸਫਾਈ ਕੀਤੀ ਅਤੇ ਟੋਇਆਂ ਨੂੰ ਮਿੱਟੀ ਨਾਲ ਭਰ ਕੇ ਪੱਧਰਾ ਕੀਤਾ ਹੈ। ਸਰਪੰਚ ਜੋਗਿੰਦਰ ਸਿੰਘ ਨੇ ਦੱਸਿਆ ਕਿ ਫਿਰਨੀ ਦੇ ਕੰਮ ਲਈ ਦੋ ਜੇਬੀਸੀ ਮਸ਼ੀਨਾਂ, ਤਿੰਨ ਟਰੈਕਟਰ ਟਰਾਲੀਆਂ ਅਤੇ ਦੋ ਕਰਾਹ ਵਾਲੇ ਟਰੈਕਟਰ ਲਗਾਏ ਹੋਏ ਹਨ। ਇਨ੍ਹਾਂ ’ਤੇ ਲਗਪਗ 50 ਹਜ਼ਾਰ ਰੁਪਏ ਖਰਚਾ ਆਵੇਗਾ।
Advertisement
Advertisement
×