ਭਗਤਾ ਭਾਈ: ਸਤਿਨਾਮ ਸਰਵ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਚ ਸਕੂਲ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਟਰੱਸਟ ਦੇ ਬਰਨਾਲਾ ਜ਼ੋਨ ਦੇ ਇੰਚਾਰਜ ਗੁਰਸੇਵਕ ਸਿੰਘ ਅਤੇ ਸਕੂਲ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਸਨਮਾਨ ਕੀਤਾ। ਸਾਹਿਜ ਪਾਠ ਸੰਪੂਰਨ ਕਰਨ ਵਾਲੇ ਬੱਚਿਆਂ ਤੋਂ ਇਲਾਵਾ ਕੇਸ ਰੱਖਣ ਤੇ ਅੰਮ੍ਰਿਤਪਾਨ ਕਰਨ ਵਾਲੇ ਬੱਚਿਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਸਤਿਨਾਮ ਸਰਵ ਕਲਿਆਣ ਟਰੱਸਟ ਵੱਲੋਂ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਕੂਲ ਵੱਲੋਂ ਇਸ ਕਾਰਜ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ