ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਊਦੀ ਅਰਬ ਕਤਲ: ਕੁਲਬੀਰ ਜ਼ੀਰਾ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ

ਸੰਸਦ ਮੈਂਬਰ ਰੰਧਾਵਾ ਵੱਲੋਂ ਪਰਿਵਾਰ ਦੀ ਮਦਦ ਕਰਨ ਤੇ ਲਾਸ਼ ਪਿੰਡ ਲਿਆਉਣ ਦਾ ਭਰੋਸਾ
ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰ ਨੂੰ ਮਿਲਦੇ ਹੋਏ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ।
Advertisement

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪਿੰਡ ਵਾੜਾ ਚੈਨ ਸਿੰਘ ਵਾਲਾ ’ਚ ਨੌਜਵਾਨ ਜਗਜੀਤ ਸਿੰਘ ਪੁੱਤਰ ਬਲਵਿੰਦਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਿਸ ਦਾ ਲੰਘੀ 14 ਸਤੰਬਰ ਨੂੰ ਸਾਊਦੀ ਅਰਬ ਵਿਚ ਕਤਲ ਹੋ ਗਿਆ ਸੀ। ਉਹ ਤਿੰਨ ਸਾਲ ਪਹਿਲਾਂ ਸਾਊਦੀ ਅਰਬ ਦੀ ਕੰਪਨੀ ਵਿੱਚ ਕੰਮ ਕਰਨ ਲਈ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਉਨ੍ਹਾਂ ਨੂੰ ਫੋਨ ਰਾਹੀਂ ਸਾਊਦੀ ਅਰਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰ ਨੇ ਦਿੱਤੀ ਸੀ। ਉਸ ਨੇ ਦੱਸਿਆ ਕਿ ਜਗਜੀਤ ਸਿੰਘ ਦੀ ਲਾਸ਼ ਸੁੰਨਸਾਨ ਜਗ੍ਹਾ ਤੋਂ ਮਿਲੀ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਦਾ ਕਤਲ ਉਸ ਦੇ ਕਮਰੇ ਵਿੱਚ ਨਾਲ ਰਹਿੰਦੇ ਲੜਕਿਆਂ ਵੱਲੋਂ ਕੀਤਾ ਗਿਆ ਹੈ ਕਿਉਂਕਿ ਉਹ ਅਕਸਰ ਹੀ ਉਨ੍ਹਾਂ ਦੇ ਲੜਕੇ ਜਗਜੀਤ ਸਿੰਘ ਦੀ ਕੁੱਟਮਾਰ ਕਰਦੇ ਸਨ। ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਇਸ ਸਬੰਧੀ ਫੋਨ ਰਾਹੀਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ। ਸ੍ਰੀ ਜ਼ੀਰਾ ਨੇ ਰੰਧਾਵਾ ਨੂੰ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਪਰਿਵਾਰ ਨੇ ਬੜੀ ਮੁਸ਼ਕਿਲ ਨਾਲ ਪੈਸਿਆਂ ਦਾ ਪ੍ਰਬੰਧ ਕਰਕੇ ਜਗਜੀਤ ਸਿੰਘ ਨੂੰ ਵਿਦੇਸ਼ ਭੇਜਿਆ ਸੀ। ਸੁਖਜਿੰਦਰ ਸਿੰਘ ਰੰਧਾਵਾ ਨੇ ਜਗਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਜਗਜੀਤ ਸਿੰਘ ਦੇ ਪਰਿਵਾਰ ਨੂੰ ਆਪਣੇ ਵੱਲੋਂ ਕੇਂਦਰ ਦੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰ ਕੇ ਉਸ ਦੀ ਲਾਸ਼ ਜਲਦੀ ਭਾਰਤ ਲਿਆਉਣ ਸਮੇਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਤੇ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ।

Advertisement
Advertisement
Show comments