ਫਾਜ਼ਿਲਕਾ: ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਨੇ ਭਾਜਪਾ ਆਗੂ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਹੰਸਰਾਜ ਜੋਸਨ ਵਰਗੇ ਰਾਜਸੀ ਲੀਡਰਾਂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਨਰਿੰਦਰਪਾਲ ਸਭਨਾ ਨੂੰ ਕੁੱਲ ਵੋਟਾਂ 63157, ਸਾਬਕਾ ਮੰਤਰੀ ਅਤੇ ਭਾਜਪਾ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੂੰ 27720 ਵੋਟਾਂ ਨਾਲ ਹਰਾਇਆ ਹੈ। ਸ੍ਰੀ ਜਿਆਣੀ ਨੂੰ 35437, ਦਵਿੰਦਰ ਸਿੰਘ ਘੁਬਾਇਆ ਨੂੰ 29096, ਅਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੂੰ 13717 ਵੋਟਾਂ ਪਈਆਂ। -ਨਿੱਜੀ ਪੱਤਰ ਪ੍ਰੇਰਕ