ਨਿਹਾਲ ਸਿੰਘ ਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਿੰਡ ਤਖਤੁਪੁਰਾ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਚੱਲਦੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ 48 ਹਜ਼ਾਰ ਰੁਪਏ ਦੇ ਵਜ਼ੀਫ਼ਾ ਚੈੱਕ ਭੇਟ ਕੀਤੇ। ਬੀਬੀ ਜਗੀਰ ਕੌਰ ਨੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਮੁਖੀ ਸਵਰਨਜੀਤ ਕੌਰ ਨੂੰ ਚੈੱਕ ਭੇਟ ਕਰਦਿਆਂ ਕਿਹਾ ਕਿ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ ਹੈ। ਸਿੱਖੀ ਦੇ ਪ੍ਰਚਾਰ ਹਿੱਤ ਪਿੰਡ ਪਿੰਡ ਧਾਰਮਿਕ ਪੁਸਤਕਾਂ ਮੁਫ਼ਤ ਵੰਡੀਆ ਜਾ ਰਹੀਆ ਹਨ। ਪ੍ਰਚਾਰਕਾਂ ਵਲੋਂ ਪਿੰਡ ਪਿੰਡ ਜਾ ਕੇ ਧਾਰਮਿਕ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਾਜ਼ਰੀਨ ਨੂੰ ਗੁਰਬਾਣੀ ਨਾਲ ਜੁੜਨ ਲਈ ਵੀ ਪ੍ਰੇਰਿਆ । ਇਸ ਮੌਕੇ ਬੀਬੀ ਬਲਵਿੰਦਰ ਕੌਰ, ਗੁਰਮੇਲ ਕੌਰ, ਕਰਮਜੀਤ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ