ਬਠਿੰਡਾ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀਐੱਫਜੀਆਈ) ਬਠਿੰਡਾ ਨੇ ਕੋਵਿਡ-19 ਰਿਲੀਫ ਪਾਲਿਸੀ ਸ਼ੁਰੂ ਕੀਤੀ ਹੈ। ਇਸ ਪਾਲਿਸੀ ਅਨੁਸਾਰ ਕਰੋਨਾਵਾਇਰਸ ਦਾ ਸਾਹਮਣਾ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਫਰੰਟ ਲਾਈਨ ਯੋਧਿਆਂ ਦੇ ਬੱਚਿਆਂ ਨੂੰ ਪੂਰੇ ਕੋਰਸ (ਸਾਰੇ ਸਮੈਸਟਰਾਂ) ਦੀ ਅਕਾਦਮਿਕ ਫ਼ੀਸ ’ਤੇ 100 ਫ਼ੀਸਦੀ ਵਜ਼ੀਫ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਰੋਨਾ ਕਾਰਨ ਮਰਨ ਵਾਲਿਆਂ ਦੇ ਬੱਚਿਆਂ ਨੂੰ ਵੀ ਪੂਰੇ ਕੋਰਸ (ਸਾਰੇ ਸਮੈਸਟਰਾਂ) ਦੀ ਅਕਾਦਮਿਕ ਫ਼ੀਸ ’ਤੇ 50 ਫ਼ੀਸਦੀ ਵਜ਼ੀਫ਼ਾ ਦਿੱਤਾ ਜਾਵੇਗਾ ਅਤੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟੀਕਾਕਰਨ ਦਾ ਸਬੂਤ ਪੇਸ਼ ਕਰਨ ’ਤੇ 1000 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਗਿਆਰ੍ਹਵੀਂ ਅਤੇ ਬਾਰ੍ਹਵੀਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਪਹਿਲੇ ਸਮੈਸਟਰ ਦੀ ਅਕਾਦਮਿਕ ਫ਼ੀਸ ’ਤੇ 50 ਫ਼ੀਸਦੀ ਵਜ਼ੀਫ਼ਾ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ