ਸਕੂਲ ਅਧਿਆਪਕਾ ’ਤੇ ਤਲਵਾਰ ਨਾਲ ਹਮਲਾ : The Tribune India

ਸਕੂਲ ਅਧਿਆਪਕਾ ’ਤੇ ਤਲਵਾਰ ਨਾਲ ਹਮਲਾ

ਸਕੂਲ ਅਧਿਆਪਕਾ ’ਤੇ ਤਲਵਾਰ ਨਾਲ ਹਮਲਾ

ਹਮਲੇ ਸਬੰਧੀ ਜਾਣਕਾਰੀ ਦਿੰਦੀ ਹੋਈ ਅਧਿਆਪਕਾ।

ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਜ਼ੀਰਾ ਦੇ ਪਿੰਡ ਸ਼ਾਹ ਅਬੂ ਬੁੱਕਰ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਅਧਿਆਪਕਾ ’ਤੇ ਕੁਝ ਵਿਦਿਆਰਥੀਆਂ ਵੱਲੋਂ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਿੰਦੀ ਵਿਸ਼ੇ ਦੀ ਅਧਿਆਪਕਾ ਗੁਰਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਸਕੂਲ ਵਿੱਚ ਕੁਝ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਰੋਕਿਆ ਸੀ। ਸਕੂਲ ਵਿੱਚ ਛੁੱਟੀ ਹੋਣ ਸਮੇਂ ਜਦੋਂ ਉਹ ਆਪਣੇ ਐਕਟਿਵਾ ’ਤੇ ਸਵਾਰ ਹੋ ਕਿ ਘਰ ਵਾਪਸ ਜਾ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਨੇ ਉਸ ਦਾ ਪਿੱਛਾ ਕੀਤਾ ਅਤੇ ਕੁਝ ਦੂਰੀ ’ਤੇ ਜਾ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ। ਅਧਿਆਪਕਾ ਨੇ ਉੱਥੋਂ ਭੱਜ ਕਿ ਆਪਣੀ ਜਾਨ ਬਚਾਈ। ਅਧਿਆਪਕਾ ਵੱਲੋਂ ਰੌਲਾ ਪਾਉਣ ’ਤੇ ਹਮਲਾ ਕਰਨ ਵਾਲੇ ਵਿਦਿਆਰਥੀ ਫਰਾਰ ਹੋ ਗੲੇ। ਜ਼ੀਰਾ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All