DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੋਰਡ ਪ੍ਰੀਖਿਆਵਾਂ ਕਾਰਨ ਸਕੂਲ ਖੋਲ੍ਹੇ ਜਾਣ: ਕੇਸਰ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਨੂੰ 13 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਕੇਸਰ...

  • fb
  • twitter
  • whatsapp
  • whatsapp
featured-img featured-img
ਨਰਿੰਦਰ ਸਿੰਘ ਕੇਸਰ
Advertisement

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਨੂੰ 13 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਕੇਸਰ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਅਗਲੇ ਮਹੀਨੇ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਕਰਕੇ ਬੋਰਡ ਦੀਆ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ 8ਵੀਂ ਤੋ 12ਵੀਂ ਕਲਾਸਾਂ ਤੱਕ ਸਕੂਲ ਖੋਲ੍ਹੇ ਜਾਣ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਸਹੀ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਬਹੁਤੇ ਵਿਦਿਆਰਥੀਆਂ ਦੇ ਮਾਪੇ ਵੀ ਸਕੂਲ ਖੋਲ੍ਹਣ ਦੇ ਹੱਕ ਵਿੱਚ ਹਨ। ਜ਼ਿਲਾ ਪ੍ਰਧਾਨ ਨੇ ਕਿਹਾ ਕਿ ਠੰਢ ਕਾਰਨ ਪ੍ਰਾਇਮਰੀ ਤੱਕ ਦੇ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਜਾਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਗੇ। ਇਸ ਮੌਕੇ ਰਵਿੰਦਰ ਸ਼ਰਮਾ ਜਨਰਲ ਸਕੱਤਰ ਪੰਜਾਬ, ਜਸਮਿੰਦਰ ਸਿੰਘ ਸੰਧੂ ਪ੍ਰਧਾਨ, ਸੁਨੀਰ ਮੋਂਗਾ, ਹਰਚਰਨ ਸਿੰਘ ਸਾਮਾ, ਰਾਕੇਸ਼ ਅਰੋੜਾ, ਮਨਜੀਤ ਸਿੰਘ ਵਿਰਕ, ਇੰਦਰਪਾਲ ਸਿੰਘ, ਜਗਤਾਰ ਸਿੰਘ ਸ਼ੇਰਖਾ, ਜੀਵਨ ਲਾਲ ਧੀਰ, ਰਾਜੇਸ਼ ਗਾਬਾ, ਪ੍ਰਤਾਪ ਸਿੰਘ ਵਿਰਕ, ਕਮਲਜੀਤ ਸਿੰਘ ਕੱਸੋਆਣਾ, ਲਖਵਿੰਦਰ ਸਿੰਘ ਢਿੱਲੋਂ, ਹਰਜੀਤ ਸਿੰਘ ਬਰਾੜ, ਜਸਵੀਰ ਸਿੰਘ ਕਟਾਰੀਆ ਹਾਜ਼ਰ ਸਨ।

Advertisement
Advertisement
×