ਹੰਡਿਆਇਆ (ਪੱਤਰ ਪ੍ਰੇਰਕ): ਇਥੇ ਪਿਕਅੱਪ ਗੱਡੀ ਅਤੇ ਸਕੂਟਰ ਦੀ ਟੱਕਰ ਵਿੱਚ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਬਖਸ਼ੀਸ਼ ਸਿੰਘ ਪੁੱਤਰ ਚੰਦ ਸਿੰਘ ਵਾਸੀ ਅਮਲਾ ਸਿੰਘ ਵਾਲਾ ਸਕੂਟਰ ’ਤੇ ਜਦੋਂ ਪਿੰਡ ਕਰਮਗੜ੍ਹ ਤੋਂ ਭੱਦਲਵੱਡ ਸੜਕ ’ਤੇ ਚੜ੍ਹਿਆ ਤਾਂ ਇਕ ਪਿੱਕਅੱਪ ਗੱਡੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬਖਸ਼ੀਸ਼ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਗੱਡੀ ਦੇ ਚਾਲਕ ਜਸਪ੍ਰੀਤ ਸਿੰਘ ਜੱਸੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।