ਸਕਾਊਟਸ ਐਂਡ ਗਾਈਡਜ਼ ਕੈਂਪ ਲਾਇਆ
ਹਿਮਾਚਲ ਪ੍ਰਦੇਸ਼ ਦੇ ਤਾਰਾ ਦੇਵੀ ਵਿੱਚ ਸਕਾਊਟਸ ਐਂਡ ਗਾਈਡਜ਼ ਦੇ ਰਾਜ ਪੁਰਸਕਾਰ ਐਡਵੈਂਚਰ ਕੈਂਪ ਵਿੱਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਦੇ ਸਕਾਊਟਸ ਅਤੇ ਗਾਈਡਜ਼ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਐੱਸ ਐੱਸ ਬਰਾੜ ਨੇ ਦੱਸਿਆ ਕਿ ਸਕੂਲ...
Advertisement
ਹਿਮਾਚਲ ਪ੍ਰਦੇਸ਼ ਦੇ ਤਾਰਾ ਦੇਵੀ ਵਿੱਚ ਸਕਾਊਟਸ ਐਂਡ ਗਾਈਡਜ਼ ਦੇ ਰਾਜ ਪੁਰਸਕਾਰ ਐਡਵੈਂਚਰ ਕੈਂਪ ਵਿੱਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਦੇ ਸਕਾਊਟਸ ਅਤੇ ਗਾਈਡਜ਼ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਐੱਸ ਐੱਸ ਬਰਾੜ ਨੇ ਦੱਸਿਆ ਕਿ ਸਕੂਲ ਦੇ 19 ਗਾਈਡਜ਼ ਅਤੇ 11 ਸਕਾਊਟਸ ਨੇ ਉਂਕਾਰ ਸਿੰਘ ਅਤੇ ਮਨਜੀਤ ਕੌਰ ਦੀ ਅਗਵਾਈ ਵਿੱਚ 4 ਰੋਜ਼ਾ ਕੈਂਪ ਵਿੱਚ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਹਾਈਕਿੰਗ, ਟਰੈਕਿੰਗ, ਟੈਂਟਿੰਗ ਅਤੇ ਰੌਕ ਕਲਾਈਬਿੰਗ ਵਰਗੀਆਂ ਰੋਮਾਂਚਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹੋ ਜਿਹੇ ਐਡਵੈਂਚਰ ਕੈਂਪ ਵਿਦਿਆਰਥੀਆਂ ਦੇ ਜੀਵਨ ਵਿੱਚ ਹਿੰਮਤ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਵੀਰਪਾਲ ਕੌਰ ਅਤੇ ਰਵਿੰਦਰ ਸਿੰਘ ਟੀਨਾ ਮੌਜੂਦ ਸਨ।
Advertisement
Advertisement
